ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਹੁਕਮ ਦਿੱਤਾ ਹੈ। ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਹੈ। ਜਥੇਦਾਰ ਨੇ ਹੁਕਮ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਨਵੀਂ ਭਰਤੀ ਆਰੰਭੀ ਜਾਵੇ ਅਤੇ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ-ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ 'ਤੇ ਚੋਣ ਕਰਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲਿਆ
ਸਿੰਘ ਸਾਹਿਬਾਨ ਨੇ ਹੁਕਮ ਕੀਤਾ ਕਿ ਭਰਤੀ ਬੋਗਸ ਨਾ ਹੋਵੇ ਇਸ ਲਈ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਦੇ ਆਧਾਰ ਕਾਰਡ ਨਾਲ ਲਗਾਏ ਜਾਣ ਕਿਉਂਕਿ ਅਕਾਲੀ ਦਲ ਇਸ ਵੇਲੇ ਸਿੱਖਾਂ ਦੀ ਰਾਖੀ ਕਰਨ ਦਾ ਨੈਤਿਕ ਅਧਿਕਾਰ ਗਵਾ ਚੁੱਕਾ ਹੈ ਇਸ ਲਈ ਜਿਸ ਜਿਸ ਆਗੂ ਨੇ ਹੁਣ ਤਕ ਅਸਤੀਫੇ ਦਿੱਤੇ ਹਨ ਵਰਕਿੰਗ ਕਮੇਟੀ ਤਿੰਨ ਦੇ ਅੰਦਰ ਅੰਦਰ ਇਨ੍ਹਾਂ ਅਸਤੀਫਿਆਂ ਨੂੰ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਭੇਜੇ। ਇਸ ਦੇ ਨਾਲ ਜਥੇਦਾਰ ਸਾਹਿਬ ਅਕਾਲੀ ਦਲ ਦੇ ਬਾਗੀ ਜਾਂ ਪਾਸੇ ਹੋਏ ਆਗੂਆਂ ਨੂੰ ਮੁੜ ਅਕਾਲੀ ਦਲ ਦੀ ਸੁਰਜੀਤੀ ਲਈ ਇਕ ਮਿੱਕ ਹੋਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੋਲੇ ਜਥੇਦਾਰ, ਅਕਾਲੀ ਸਰਕਾਰ ਨੇ ਗੁਨਾਹ ਕੀਤੇ, ਮੱਲ੍ਹਮ ਦੀ ਥਾਂ ਜ਼ਖਮ ਦਿੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੱਝਾਂ-ਗਾਂਵਾਂ ਨੂੰ ਖਵਾਓ ਇਹ ਚੀਜ਼, ਮਿੰਟਾਂ 'ਚ ਭਰਨਗੀਆਂ ਦੁੱਧ ਦੀਆਂ ਬਾਲਟੀਆਂ
NEXT STORY