ਬਟਾਲਾ : ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ। ਸੂਤਰਾਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਛੋਟੇਪੁਰ ਦੀ ਅਕਾਲੀ ਦਲ ਦੇ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ ਜੋ ਅੰਤਿਮ ਪੜਾਅ ’ਤੇ ਪਹੁੰਚ ਚੁੱਕੀ ਹੈ, ਆਖਿਆ ਜਾ ਰਿਹਾ ਹੈ ਕਿ ਜਲਦੀ ਹੀ ਛੋਟੇਪੁਰ ਅਕਾਲੀ ਦਲ ਦੀ ਤੱਕੜੀ ਫੜ ਸਕਦੇ ਹਨ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਆਮ ਆਦਮੀ ਪਾਰਟੀ ’ਚ ਪੂਰੀ ਤਰ੍ਹਾਂ ਸਰਗਰਮ ਰਹੇ ਹਨ ਅਤੇ 2014 ਦੀਆਂ ਲੋਕ ਸਭਾ ਚੋਣਾਂ ’ਚ ਵੀ ਉਨ੍ਹਾਂ ਵਲੋਂ ਪਾਰਟੀ ਲਈ ਕਾਫੀ ਮਿਹਨਤ ਕੀਤੀ ਗਈ ਸੀ, ਜਿਸ ਦਾ ਫਾਇਦਾ ਵੀ ‘ਆਪ’ ਨੂੰ ਮਿਲਿਆ ਸੀ। ਸੂਤਰਾਂ ਮੁਤਾਬਕ ਛੋਟੇਪੁਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਕਾਦੀਆਂ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ, ਪਰ ਉਹ ਕਿਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਇਹ ਫਿਲਹਾਲ ਕਹਿਣਾ ਅਜੇ ਮੁਸ਼ਕਲ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਏ ਜਵਾਈ ਵਲੋਂ ਪਤਨੀ ਤੇ ਸੱਸ ਨੂੰ ਗੋਲ਼ੀਆਂ ਨਾਲ ਭੁੰਨਣ ਵਾਲੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਸੱਚ
ਇਹ ਵੀ ਪਤਾ ਲੱਗਾ ਹੈ ਕਿ ਇਸ ਸਬੰਧੀ ਉਨ੍ਹਾਂ ਨੇ ਆਪਣੀ ਮੰਗ ਸੁਖਬੀਰ ਬਾਦਲ ਕੋਲ ਰੱਖੀ ਹੈ, ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਨ ਸਬੰਧੀ ਗੱਲ ਪਿਛਲੇ ਸਮੇਂ ਤੋਂ ਵਿਧਾਨ ਸਭਾ ਹਲਕੇ ਦੀ ਚੋਣ ’ਤੇ ਅਟਕੀ ਹੋਈ ਸੀ । ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ’ਚ ਰਹਿੰਦੇ ਸਮੇਂ ਛੋਟੇਪੁਰ ਕਾਫੀ ਵਿਵਾਦਾਂ ਵਿਚ ਰਹੇ ਸਨ। ਭਾਵੇਂ ਅੰਦਰਖਾਤੇ ਸੁੱਚਾ ਸਿੰਘ ਛੋਟੇਪੁਰ ਦੇ ਅਕਾਲੀ ਦਲ ਵਿਚ ਜਾਣ ਦੀ ਚਰਚਾਵਾਂ ਜ਼ੋਰਾਂ ’ਤੇ ਹਨ, ਪਰ ਅਜੇ ਤਕ ਇਕ ਦੀ ਪੁਸ਼ਟੀ ਨਹੀਂ ਹੈ।
ਇਹ ਵੀ ਪੜ੍ਹੋ : ਵਿਵਾਦ ਵਧਣ ਦੇ ਬਾਵਜੂਦ ਸਟੈਂਡ ’ਤੇ ਕਾਇਮ ਸਿੱਧੂ ਦੇ ਸਲਾਹਕਾਰ, ਦੋ ਟੁੱਕ ਸ਼ਬਦਾਂ ’ਚ ਦਿੱਤਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਿੱਧੂ ਦੇ ਸਲਾਹਕਾਰ ਮਾਲੀ ਦੀ ਟਿੱਪਣੀ ਮਗਰੋਂ ਮੰਤਰੀ 'ਬਾਜਵਾ' ਘਰ ਵੱਡੀ ਬੈਠਕ, ਪੁੱਜੇ 22 ਦੇ ਕਰੀਬ ਵਿਧਾਇਕ
NEXT STORY