ਨਾਭਾ (ਭੂਪਾ)-ਅਕਾਲੀ ਦਲ ਸਰਕਲ ਨਾਭਾ ਦੀ ਇਕ ਵਿਸ਼ੇਸ਼ ਬੈਠਕ ਹਲਕਾ ਮੁਖੀ ਕਬੀਰ ਦਾਸ ਦੀ ਅਗਵਾਈ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਹੋਈ। ਇਸ ਵਿਚ ਸਰਕਲ ਜ਼ਿਲਾ ਪ੍ਰਧਾਨ ਦਿਹਾਤੀ ਤੇ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਜ਼ਿਲਾ ਪ੍ਰਧਾਨ ਦਿਹਾਤੀ ਰਣਧੀਰ ਸਿੰਘ ਰੱਖੜਾ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਮੌਕੇ ਸ. ਰੱਖੜਾ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫੀ ਉਨ੍ਹਾਂ ਨਾਲ ਇਕ ਭੱਦਾ ਮਜ਼ਾਕ ਹੈ। ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਮੇਂ ਵਿਸ਼ੇਸ਼ ਤੌਰ 'ਤੇ ਮੈਂਬਰ ਸ਼੍ਰੋਮਣੀ ਕਮੇਟੀ ਸਤਵਿੰਦਰ ਸਿੰਘ ਟੌਹੜਾ, ਜਥੇ. ਨਰਦੇਵ ਸਿੰਘ ਆਕੜੀ, ਜਥੇ. ਧਰਮ ਸਿੰਘ ਧਾਰੋਕੀ, ਅਸ਼ੋਕ ਬਾਂਸਲ, ਜਥੇ. ਬਲਤੇਜ ਸਿੰਘ ਖੋਖ, ਗੁਰਮੀਤ ਸਿੰਘ ਕੋਟ, ਰਾਜੇਸ਼ ਬਾਂਸਲ ਬੱਬੂ, ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਸਰਕਲ ਪ੍ਰਧਾਨ ਅਨਿਲ ਗੁਪਤਾ, ਹਰਦੇਵ ਸਿੰਘ ਅਗੇਤੀ, ਠੇਕੇਦਾਰ ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਵਾਅਦਾ ਖਿਲਾਫ਼ੀ ਕਰ ਰਹੀ ਹੈ ਸਰਕਾਰ- ਕਿਸਾਨ ਆਗੂ
NEXT STORY