ਪਟਿਆਲਾ (ਜ. ਬ.)-ਅਕਾਲੀ ਦਲ ਵੱਲੋਂ ਜ਼ਿਲਾ ਪਟਿਆਲਾ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਅਗਲੇ ਹਫਤੇ ਕਰ ਦਿੱਤਾ ਜਾਵੇਗਾ ਤਾਂ ਕਿ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਤੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਕੀਤਾ।
ਅੱਜ ਇਥੇ ਗੱਲਬਾਤ ਕਰਦਿਆਂ ਰੱਖੜਾ ਤੇ ਜੁਨੇਜਾ ਨੇ ਦੱਸਿਆ ਕਿ ਜ਼ਿਲਾ ਲੀਡਰਸ਼ਿਪ ਦੀ ਅੱਜ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਰਹਿੰਦਾ ਜਥੇਬੰਦਕ ਢਾਂਚਾ ਜਲਦ ਐਲਾਨਿਆ ਜਾਵੇ। ਇਸ ਤਹਿਤ ਸਰਕਲ ਪ੍ਰਧਾਨਾਂ ਦਾ ਐਲਾਨ ਅਗਲੇ ਹਫਤੇ ਕਰ ਦਿੱਤਾ ਜਾਵੇਗਾ। ਸਰਕਲ ਪ੍ਰਧਾਨਾਂ ਦੀ ਚੋਣ ਵੇਲੇ ਸਿਰਫ ਮਿਹਨਤੀ ਤੇ ਪਾਰਟੀ ਨੂੰ ਸਮਰਪਤ ਵਰਕਰਾਂ ਨੂੰ ਹੀ ਇਹ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਜੋ ਪੂਰੀ ਮਿਹਨਤ ਨਾਲ ਜ਼ਿਲੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰ ਸਕਣ।
ਉਕਤ ਆਗੂਆਂ ਨੇ ਦੱਸਿਆ ਕਿ ਸਰਕਲ ਪ੍ਰਧਾਨਾਂ ਦੇ ਐਲਾਨ ਤੋਂ ਬਾਅਦ ਜ਼ਿਲੇ ਵਿਚ ਪਾਰਟੀ ਦੀ ਨਵੀਂ ਭਰਤੀ ਮੁਕੰਮਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਹ ਪ੍ਰਕਿਰਿਆ 2 ਹਫਤਿਆਂ ਵਿਚ ਪੂਰੀ ਕੀਤੇ ਜਾਣ ਦਾ ਟੀਚਾ ਹੈ। ਭਰਤੀ ਮੁਕੰਮਲ ਕਰ ਕੇ ਪਾਰਟੀ ਹਾਈ ਕਮਾਂਡ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੇਲਪੁਰ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਸਾਬਕਾ ਚੇਅਰਮੈਨ ਵਿਸ਼ਨੂੰ ਸ਼ਰਮਾ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸਾਬਕਾ ਚੇਅਰਮੈਨ ਸੁਰਜੀਤ ਅਬਲੋਵਾਲ, ਸਾਬਕਾ ਚੇਅਰਮੈਨ ਐਡਵੋਕੇਟ ਸਤਬੀਰ ਸਿੰਘ ਖੱਟੜਾ ਸਮੇਤ ਹੋਰ ਆਗੂ ਹਾਜ਼ਰ ਸਨ।
ਵਿਧਾਇਕ ਬੁਲਾਰੀਆ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
NEXT STORY