ਲੁਧਿਆਣਾ (ਨਰਿੰਦਰ) : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਵਿਚ ਸੂਬਾ ਸਰਕਾਰ ਟੈਕਸ ਵਿੱਚ ਕਟੌਤੀ ਕਰੇ। ਅਕਾਲੀ ਵਫ਼ਦ ਨੇ ਕਿਹਾ ਕਿ ਆਮ ਲੋਕਾਂ ਦੀ ਜੇਬ 'ਤੇ ਬੋਝ ਪੈ ਰਿਹਾ ਹੈ ਅਤੇ ਪੈਟਰੋਲ-ਡੀਜ਼ਲ 'ਤੇ ਬਹੁਤ ਜ਼ਿਆਦਾ ਟੈਕਸ ਲਗਾ ਕੇ ਵੇਚਿਆ ਜਾ ਰਿਹਾ ਹੈ, ਜਿਸ ਦਾ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਫ਼ਾਇਦਾ ਹੋ ਰਿਹਾ ਹੈ, ਇਸੇ ਕਰਕੇ ਸੂਬਾ ਸਰਕਾਰ ਵੀ ਚੁੱਪ ਬੈਠੀ ਹੈ।
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਖ਼ਿਲਾਫ਼ ਅਕਾਲੀ ਦਲ ਅੱਜ ਮੰਗ ਪੱਤਰ ਦੇਣ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇੰਡਸਟਰੀ ਨੂੰ ਵੀ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਜੋ ਫਾਰਮੂਲਾ ਅਪਣਾਇਆ ਗਿਆ ਹੈ, ਉਸੇ ਨੂੰ ਲੁਧਿਆਣਾ 'ਚ ਵੀ ਅਪਨਾਉਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੋ ਕਾਂਗਰਸ ਦੇ ਆਗੂ ਬੀਤੀ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਕਰਾਰਾਂ ਦੀ ਦੁਹਾਈ ਪਾ ਰਹੇ ਹਨ, ਉਹ ਸਭ ਨਾਕਾਮੀਆਂ ਲੁਕਾਉਣ ਦਾ ਇਕ ਢੰਗ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਸਰਕਾਰ ਕੀ ਕਰਦੀ ਰਹੀ, ਇਨ੍ਹਾਂ ਤੋਂ ਬਿਜਲੀ ਕਰਾਰ ਰੱਦ ਕਿਉਂ ਨਹੀਂ ਹੋਏ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਖੂਬ ਰਗੜੇ ਲਾਏ।
ਚੰਗੀ ਖ਼ਬਰ : ਪਪੀਤੇ ਦੀ ਪੈਦਾਵਾਰ 'ਚ ਵਿਸ਼ਵ ਭਰ 'ਚੋਂ ਪਹਿਲੇ ਨੰਬਰ 'ਤੇ 'ਭਾਰਤ'
NEXT STORY