ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖ਼ਿਲਾਫ਼ ਮੁੱਖ ਚੋਣ ਅਫ਼ਸਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੁੱਖ ਚੋਣ ਅਫ਼ਸਰ ਨੂੰ ਚਿੱਠੀ ਲਿਖੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਘਰ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਸਮੇਤ ਨੌਜਵਾਨ ਦੀ ਮੌਤ (ਤਸਵੀਰਾਂ)
ਚਿੱਠੀ 'ਚ ਕਿਹਾ ਗਿਆ ਹੈ ਕਿ ਸੰਗਰੂਰ ਜ਼ਿਮਨੀ ਚੋਣ ਦੌਰਾਨ ਹਲਕੇ 'ਚ ਚੋਣ ਜ਼ਾਬਤਾ ਲੱਗਾ ਹੋਇਆ ਹੈ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ
ਉਨ੍ਹਾਂ ਕਿਹਾ ਕਿ ਮੰਤਰੀ ਧਾਲੀਵਾਲ ਆਪਣੀ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਧੂਰੀ ਦੇ ਇਕ ਕਾਲਜ 'ਚ ਆਮ ਆਦਮੀ ਪਾਰਟੀ ਦੇ ਹੱਕ 'ਚ ਵੋਟਾਂ ਮੰਗ ਰਹੇ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਮੰਤਰੀ ਧਾਲੀਵਾਲ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਢਾਈ ਕਰੋੜ ’ਚ ਬਣਦਾ ਹੈ ਟਰੇਨ ਦਾ ਇਕ ਡੱਬਾ, ਅਗਜਨੀ ਨਾਲ ਭਾਰੀ ਨੁਕਸਾਨ
NEXT STORY