ਚੰਡੀਗੜ੍ਹ : ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਾਮਲੇ 'ਚ ਅਹਿਮ ਗਵਾਹ ਹਿੰਮਤ ਸਿੰਘ ਵਲੋਂ ਕੀਤੇ ਗਏ ਖੁਲਾਸੇ ਤੋਂ ਬਾਅਦ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਨੇ ਉਕਤ ਕਮਿਸ਼ਨ ਨੂੰ ਸਰਕਾਰੀ ਕਮਿਸ਼ਨ ਦੱਸਦੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਜਸਟਿਸ ਰਣਜੀਤ ਸਿੰਘ ਨੂੰ ਕਮਿਸ਼ਨ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਦੋਹਾਂ ਖਿਲਾਫ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਸੰਵੇਦਨਸ਼ੀਲ ਤੇ ਧਾਰਮਿਕ ਮੁੱਦੇ 'ਤੇ ਝੂਠੇ ਸਬੂਤ ਤਿਆਰ ਕਰਨ ਦੇ ਮਾਮਲੇ 'ਤੇ ਕੇਸ ਦਰਜ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਕਮਿਸ਼ਨ ਦੀ ਰਿਪੋਰਟ ਦੇ ਅਹਿਮ ਗਵਾਹ ਹਿੰਮਤ ਸਿੰਘ ਨੇ ਖੁਲਾਸਾ ਕੀਤਾ ਸੀ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਜਸਟਿਸ ਰਣਜੀਤ ਸਿੰਘ ਨੇ ਜ਼ਬਰਦਸਤੀ ਉਸ ਦੇ ਹਸਤਾਖਰ ਰਿਪੋਰਟ 'ਤੇ ਕਰਵਾਏ ਸਨ, ਜਿਸ ਤੋਂ ਬਾਅਦ ਰੰਧਾਵਾ ਤੇ ਜਸਟਿਸ ਰਣਜੀਤ ਸਿੰਘ ਅਕਾਲੀ ਦਲ ਦੇ ਨਿਸ਼ਾਨੇ 'ਤੇ ਆ ਗਏ ਹਨ।
ਸਮਰਾਲਾ 'ਚ 'ਈਦ' ਦੀਆਂ ਰੌਣਕਾਂ, ਹਰ ਪਾਸੇ ਗੂੰਜੀ ਨਮਾਜ਼ਾਂ ਦੀ ਆਵਾਜ਼ (ਤਸਵੀਰਾਂ)
NEXT STORY