ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਕੋਲੋਂ ਉਨ੍ਹਾਂ ਕਿਸਾਨਾਂ ਲਈ ਵੱਡੀ ਰਾਹਤ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀਆਂ ਫਸਲਾਂ ਭਾਰੀ ਮੀਂਹ ਕਰਕੇ ਨੁਕਸਾਨੀਆਂ ਗਈਆਂ ਹਨ। ਪਾਰਟੀ ਨੇ ਕਿਹਾ ਹੈ ਕਿ ਸੰਕਟ ਦੀ ਇਸ ਘੜੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਮੰਤਰੀ ਕਿੱਥੇ ਗਾਇਬ ਹਨ? ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਿੰਨੇ ਦੁਖ ਦੀ ਗੱਲ ਹੈ ਕਿ ਉਨ੍ਹਾਂ ਲਾਚਾਰ ਕਿਸਾਨਾਂ ਦੀ ਮਦਦ ਵਾਸਤੇ ਕਾਂਗਰਸ ਸਰਕਾਰ ਵਲੋਂ ਕਿਸੇ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜਿਨ੍ਹਾਂ ਦੀ ਝੋਨੇ ਅਤੇ ਨਰਮੇ ਦੀ ਫਸਲ ਮੀਂਹ ਨਾਲ ਤਬਾਹ ਹੋਣ ਕਰਕੇ ਉਹ ਇਕ ਅਣਕਿਆਸੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨਰਮੇ ਅਤੇ ਝੋਨੇ ਦੀਆਂ ਫਸਲਾਂ ਦੇ ਨੁਕਸਾਨ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਆਲੂਆਂ ਤੇ ਸਬਜ਼ੀਆਂ ਦੇ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਰਾਹਤ ਦੀ ਮੰਗ ਕਰਦੇ ਹਾਂ। ਇਹ ਸਿਰਫ ਇਕ ਵਕਤੀ ਰਾਹਤ ਹੈ। ਇਸ ਸਬੰਧੀ ਵੱਡੀ ਰਾਹਤ ਦਾ ਐਲਾਨ ਨੁਕਸਾਨ ਦਾ ਜਾਇਜ਼ਾ ਲੈਣ ਮਗਰੋਂ ਕੀਤਾ ਜਾ ਸਕਦਾ ਹੈ।
ਆਲ ਇੰਡੀਆ ਰੇਡੀਓ ਵਲੋਂ ਅੰਮ੍ਰਿਤਸਰ ਤੋਂ ਨਵੇਂ ਐੱਫ. ਐੱਮ. ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤ
NEXT STORY