ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਿਸਾਨ ਆਤਮ-ਹੱਤਿਆਵਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਕਾਰਜਕਾਲ ਨਾਲ ਜੋੜਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਉਨ੍ਹਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣਾ ਲਾਫਟਰ ਸ਼ੋਅ ਛੱਡ ਕੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਕੋਲ ਜਾਣ ਜਿਨ੍ਹਾਂ ਨੇ ਆਤਮ-ਹੱਤਿਆਵਾਂ ਕੀਤੀਆਂ ਹਨ ਤਾਂ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਪਿੱਛੇ ਕੀ ਕਾਰਨ ਜ਼ਿੰਮੇਵਾਰ ਹਨ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿਛਲੇ ਦਿਨਾਂ ਦੌਰਾਨ ਕਿਸਾਨਾਂ ਵੱਲੋਂ ਆਤਮ-ਹੱਤਿਆਵਾਂ ਕੀਤੇ ਜਾਣ ਦੇ ਰੁਝਾਨ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਬਹੁਤ ਮੰਦਭਾਗੀ ਗੱਲ ਹੈ ਕਿ ਮੌਜੂਦਾ ਸਰਕਾਰ ਖਾਸ ਤੌਰ 'ਤੇ ਦੋ ਕੈਬਨਿਟ ਮੰਤਰੀ, ਜਿਨ੍ਹਾਂ ਵਿਚ ਨਵਜੋਤ ਸਿੰਘ ਸਿੱਧੂ ਤੇ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹਨ, ਕਿਸਾਨਾਂ ਬਾਰੇ ਲਗਾਤਾਰ ਬਿਆਨ ਦਾਗ ਰਹੇ ਹਨ ਤੇ ਉਨ੍ਹਾਂ ਦੀ ਆਰਥਿਕ ਮੰਦਹਾਲੀ ਦਾ ਮਖੌਲ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਇਕ ਮੰਤਰੀ ਕਿਸਾਨਾਂ ਨੂੰ ਇਕ ਡੰਗ ਦੀ ਰੋਟੀ ਛੱਡਣ ਦੀ ਸਲਾਹ ਦਿੰਦਾ ਹੈ ਤਾਂ ਦੂਜਾ ਉਨ੍ਹਾਂ ਦੀਆਂ ਆਤਮ-ਹੱਤਿਆਵਾਂ ਲਈ ਉਹ ਕਾਰਨ ਦੱਸਦਾ ਹੈ, ਜੋ ਅੱਜ ਮੌਜੂਦ ਨਹੀਂ। ਉਨ੍ਹਾਂ ਕਿਹਾ ਕਿ ਸਿੱਧੂ ਸ਼ਾਇਦ ਇਹ ਗੱਲ ਭੁੱਲ ਗਏ ਹਨ ਕਿ ਜਦੋਂ ਤੋਂ ਕਾਂਗਰਸ ਨੇ ਸੱਤਾ ਸੰਭਾਲੀ ਹੈ, ਕਿਸਾਨ ਦੋ ਵਾਰ ਫਸਲਾਂ ਬੀਜ ਚੁੱਕੇ ਹਨ ਤੇ ਸਰਕਾਰ ਕਿਸਾਨਾਂ ਨਾਲ ਆਪਣੇ ਕੀਤੇ ਵਾਅਦੇ ਨਿਭਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਕਰਜ਼ਾ ਮੁਆਫੀ ਯੋਜਨਾ ਹੀ ਹੈ, ਜਿਸ ਕਾਰਨ ਖੁਦਕੁਸ਼ੀਆਂ ਦੇ ਕੇਸਾਂ ਵਿਚ ਵਾਧਾ ਹੋਇਆ ਹੈ।
ਕਰਵਾਚੌਥ ਦੇ ਮੌਕੇ 'ਤੇ ਔਰਤ ਦੀ ਵਾਲੀ ਲਾਹੀ
NEXT STORY