ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਭਾਈਵਾਲ ਪਾਰਟੀ ਬਹੁਜਨ ਸਮਾਜ ਪਾਰਟੀ ਨਾਲ ਸੀਟਾਂ ਦੀ ਅਦਲਾ-ਬਦਲੀ ਕੀਤੀ ਗਈ ਹੈ। ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਤੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਵਿਧਾਨ ਸਭਾ ਸੀਟਾਂ ਵਾਪਸ ਲੈ ਲਈਆਂ ਹਨ। ਇਸ ਦੇ ਬਦਲੇ ਅਕਾਲੀ ਦਲ ਨੇ ਸ਼ਾਮ ਚੁਰਾਸੀ ਅਤੇ ਕਪੂਰਥਲਾ ਸੀਟਾਂ ਬਹਜੁਨ ਸਮਾਜ ਪਾਰਟੀ ਨੂੰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਮੋਹਾਲੀ 'ਚ ਵੱਡੀ ਵਾਰਦਾਤ, ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਸਬ ਇੰਸਪੈਕਟਰ ਨੇ ਬੇਰਹਿਮੀ ਨਾਲ ਕਤਲ ਕੀਤੀ ਪਤਨੀ
ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦੇਈਏ ਕਿ ਦੋਵੇਂ ਪਾਰਟੀਆਂ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ
ਇਹ ਵੀ ਦੱਸ ਦੇਈਏ ਕਿ ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇਕ-ਦੂਜੇ ਦੇ ਨਜ਼ਦੀਕ ਆਏ ਹਨ। ਇਸ ਤੋਂ ਪਹਿਲਾਂ ਸਾਲ 1996 'ਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜੀਆਂ ਸਨ ਅਤੇ ਇਸ 'ਚ 13 'ਚੋਂ 12 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਣੇ 15 ਸੂਬਿਆਂ ’ਚ ਤੇਜ਼ ਮੀਂਹ ਦਾ ਅਲਰਟ, 11 ਤਕ ਵਿਗੜੇਗਾ ਮੌਸਮ ਦਾ ਮਿਜਾਜ਼
NEXT STORY