ਲੁਧਿਆਣਾ (ਪੰਕਜ ਸ਼ਾਰਦਾ): ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 18 ਤੇ 19 ਅਪ੍ਰੈਲ ਲਈ ਵੱਡੀ ਚਿਤਾਵਨੀ! ਹੁਣ ਤੋਂ ਹੀ ਕਰ ਲਓ ਤਿਆਰੀ
ਦੱਸ ਦਈਏ ਕਿ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਦੇਹਾਂਤ ਹੋ ਗਿਆ ਸੀ। ਇਸ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਕਾਰਨ ਇੱਥੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਹਾਲਾਂਕਿ ਅਜੇ ਤਕ ਚੋਣ ਕਮਿਸ਼ਨ ਵੱਲੋਂ ਇਸ ਦੀਆਂ ਤਾਰੀਖ਼ਾਂ ਦਾ ਐਲਾਨ ਤਾਂ ਨਹੀਂ ਕੀਤਾ ਗਿਆ, ਪਰ ਸਿਆਸੀ ਪਾਰਟੀਆਂ ਵੱਲੋਂ ਉਸ ਤੋਂ ਪਹਿਲਾਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ, ਉੱਥੇ ਹੀ ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟਿਕਟ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਗਲ ਲਾਈ ਮੌਤ, ਮਾਮਲਾ ਜਾਣ ਕੇ ਹੋਵੋਗੇ ਹੈਰਾਨ
NEXT STORY