ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਣ ਆਏ ਪੈਰਾ-ਓਲੰਪੀਅਨਜ਼ ਨਾਲ ਧੱਕੇਸ਼ਾਹੀ ਅਤੇ ਬਦਸਲੂਕੀ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਹ ਪੈਰਾ-ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਵਾਸਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ-ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿਚ ਫੇਲ੍ਹ ਹੋਏ ਹਨ ਤੇ ਕੀਤੇ ਵਾਅਦੇ ਮੁਤਾਬਕ ਇਨ੍ਹਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਢੀਠ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ : ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਪਤਨੀ ਨਾਲ ਮਿਲ ਛੋਟੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
ਡਾ. ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਪੈਰਾ-ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਿਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰ ਕੇ ਚੰਡੀਗੜ੍ਹ ਆਏ ਸਨ ਕਿਉਂਕਿ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਨ੍ਹਾਂ ਦੀਆਂ ਮੰਗਾਂ ਕੁਚਲਣ ਦਾ ਯਤਨ ਕੀਤਾ ਹੈ। ਉਨ੍ਹਾਂ ਨੇ ਪੈਰਾ-ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਨ੍ਹਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਨ੍ਹਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।
ਇਹ ਖ਼ਬਰ ਵੀ ਪੜ੍ਹੋ : UK ਤੋਂ ਪਰਤੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ
28 ਕੇਸਾਂ ’ਚ ਭਗੌੜੇ ਦੋਸ਼ੀ ਨੂੰ CIA ਸਟਾਫ ਗੁਰਦਾਸਪੁਰ ਨੇ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ
NEXT STORY