ਜਲੰਧਰ/ਨਵੀਂ ਦਿੱਲੀ (ਚਾਵਲਾ) : ਅਕਾਲੀ ਦਲ ਬਾਦਲ ਨੂੰ ਦਿੱਲੀ ਵਿਚ ਇਕ ਹੋਰ ਵੱਡਾ ਝਟਕਾ ਲੱਗਾ ਹੈ। ਵਿਕਾਸਪੁਰੀ ਹਲਕੇ ’ਚ ਕਾਫੀ ਪ੍ਰਭਾਵ ਰੱਖਣ ਵਾਲੇ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਮਨਮੋਹਨ ਸਿੰਘ, ਬਾਦਲ ਧੜੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦੇ ਮੈਂਬਰ ਬਣ ਗਏ ਹਨ। ਜ਼ਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਨਮੋਹਨ ਸਿੰਘ ਕਮੇਟੀ ਦੇ ਅੰਦਰ ਚੱਲ ਰਹੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਤੋਂ ਨਾਰਾਜ਼ ਦੱਸੇ ਜਾ ਰਹੇ ਸਨ ਅਤੇ ਉਨ੍ਹਾਂ ਨੇ ਆਪਣੇ ਅਸਤੀਫ਼ੇ ’ਚ ਬਹੁਤ ਸਾਰੇ ਮੁੱਦਿਆਂ ਦਾ ਜ਼ਿਕਰ ਵੀ ਕੀਤਾ ਹੈ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨੂੰ ਵੇਖ ਕੇ ਕੇਂਦਰ ਨੇ ਬਣਾਇਆ ਤਣਾਅ ਰਹਿਤ ਮਾਹੌਲ, 4 ਨੂੰ ਰਾਹਤ ਮਿਲਣ ਦੇ ਆਸਾਰ!
ਦਿੱਲੀ ਵਿਖੇ ਅਯੋਜਿਤ ਪ੍ਰੈੱਸ ਵਾਰਤਾ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮਨਮੋਹਨ ਸਿੰਘ ਨੇ ਕਿਹਾ ਕਿ ਸਰਨਾ ਸਾਹਬ ਨੇ ਬਾਲਾ ਸਾਹਿਬ ਹਸਪਤਾਲ ਚਲਾਉਣ ਵਰਗੇ ਨੇਕ ਕੰਮ ਦੀ ਸ਼ੁਰੂਆਤ ਕੀਤੀ ਪਰ ਵਿਰੋਧੀਆਂ ਨੇ ਉਸ ਨੂੰ ਗੰਦੀ ਰਾਜਨੀਤੀ ਨਾਲ ਰੋਕਿਆ। ਅੱਜ 500 ਕਮਰੇ ਦੇ ਵਿਸ਼ਾਲ ਹਸਪਤਾਲ ਨੂੰ ਖੰਡਰ ’ਚ ਵੇਖ ਕੇ ਬਹੁਤ ਦੁੱਖ ਹੁੰਦਾ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀ ਰਿਹਾਇਸ਼ ’ਤੇ ਭਾਜਪਾਈਆਂ ਦੀ ਆਓ ਭਗਤ, ਸਵਾਗਤ ’ਚ ਲਾਏ ਗੱਦੇ, ਹੀਟਰ ਤੇ ਰਜਾਈਆਂ
ਇਸ ਮੌਕੇ ਨਵੇਂ ਮੈਂਬਰ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ, ‘‘ਜੇ ਸੰਗਤ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਅਸੀਂ ਪਹਿਲਾਂ ਆਲੀਸ਼ਾਨ ਹਸਪਤਾਲ ਨੂੰ ਪੂਰਾ ਕਰਾਂਗੇ ਤਾਂ ਜੋ ਲੋੜਵੰਦਾਂ ਦਾ ਮੁਫਤ ਇਲਾਜ ਹੋ ਸਕੇ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ, ਗੁਰਮੀਤ ਸਿੰਘ ਸ਼ੰਟੀ, ਸੁਖਬੀਰ ਸਿੰਘ ਕਾਲੜਾ, ਮਨਜੀਤ ਸਿੰਘ ਸਰਨਾ, ਰਮਨਦੀਪ ਸਿੰਘ ਸੋਨੂੰ, ਤਜਿੰਦਰ ਸਿੰਘ ਗੋਪਾ, ਕੁਲਤਾਰਨ ਸਿੰਘ, ਜਤਿੰਦਰ ਸਿੰਘ ਸੋਨੂੰ, ਮਨਜੀਤ ਕੌਰ ਮਿਤੀ ਜੱਗੀ, ਹਰਮੀਤ ਕੌਰ, ਹਰਵਿੰਦਰ ਸਿੰਘ ਬੌਬੀ, ਜਸਮੀਤ ਸਿੰਘ ਪੀਤਮਪੁਰਾ, ਅਮਰੀਕ ਸਿੰਘ ਵਿਕਾਸਪੁਰੀ, ਭੁਪਿੰਦਰ ਸਿੰਘ ਪੀ.ਆਰ.ਓ., ਹਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ’ਤੇ ਵਰੇ੍ਹ ਅਰਵਿੰਦ ਕੇਜਰੀਵਾਲ, ਆਖ ਦਿੱਤੀ ਵੱਡੀ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਢੀਂਡਸਾ ਦੀ ਮੋਦੀ ਨੂੰ ਸਲਾਹ, ਇਤਿਹਾਸ ਤੋਂ ਲੈਣ ਸਬਕ ਤੇ ਨਾ ਦੋਹਰਾਉਣ ਇੰਦਰਾ ਗਾਂਧੀ ਵਾਲੀ ਗਲਤੀ
NEXT STORY