ਅੰਮ੍ਰਿਤਸਰ/ਦਿੱਲੀ(ਕਮਲ)— ਅਕਾਲੀ ਨੇਤਾਵਾਂ ਵੱਲੋਂ ਕਾਂਗਰਸ ਨੇਤਾ ਕਮਲਨਾਥ ਦਾ ਵਿਰੋਧ ਕੀਤੇ ਜਾਣ 'ਤੇ ਗੁਰਜੀਤ ਸਿੰਘ ਔਜਲਾ ਨੇ ਪਲਟਵਾਰ ਕੀਤਾ ਹੈ। ਔਜਲਾ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲ 'ਚ ਕੇਂਦਰ 'ਚ ਅਕਾਲੀ-ਬੀ.ਜੇ.ਪੀ ਦੀ ਸਰਕਾਰ ਹੈ। 1984 ਦਾ ਜੋ ਵੀ ਦੋਸ਼ੀ ਹੈ ਉਸ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ 'ਚ ਚੋਣਾਂ ਜਿੱਤਣ ਤੋਂ ਬਾਅਦ ਕਾਂਗਰਸ ਵੱਲੋਂ ਕਮਲਨਾਥ ਨੂੰ ਸੀ.ਐਮ. ਬਣਾਏ ਜਾਣ ਦਾ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਅਕਾਲੀ ਦਲ ਕਾਂਗਰਸ ਨੂੰ ਘੇਰ ਰਹੀ ਹੈ ਉਥੇ ਹੀ ਕਾਂਗਰਸ ਵੱਲੋਂ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਵਿਧਾਨ ਸਭਾ ਇਜਲਾਸ 'ਤੇ ਸੁਖਬੀਰ ਨੇ ਘੇਰੀ ਕਾਂਗਰਸ
NEXT STORY