ਜਲੰਧਰ : ਜਲੰਧਰ ਵੈਸਟ ਵਿਧਾਨ ਸਭਾ ਹਲਕੇ 'ਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਇਆ ਹੈ। ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 14 ਜ਼ਿਲ੍ਹਿਆਂ ਵਿਚ ਅਲਰਟ ਜਾਰੀ
ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਲਿਆ। ਮੁੱਖ ਮੰਤਰੀ ਨੇ ਉਨ੍ਹਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੁਰਜੀਤ ਕੌਰ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਅਕਾਲੀ ਦਲ ਪਹਿਲਾਂ ਹੀ ਆਪਣੇ ਉਮੀਦਵਾਰ ਤੋਂ ਪੈਰ ਪਛਾਂਹ ਖਿੱਚ ਚੁੱਕਾ ਹੈ।
ਪੁਲਸ ਨੇ ਹੋਟਲ ਦੇ ਕਮਰੇ 'ਚੋਂ 2 ਮੁੰਡਿਆਂ ਨੂੰ ਕੀਤਾ ਗ੍ਰਿਫ਼ਤਾਰ
NEXT STORY