ਚੰਡੀਗੜ੍ਹ (ਮਨਮੋਹਨ) : ਲੋਕ ਸਭਾ ਚੋਣਾਂ 'ਚ ਪਾਰਟੀ ਦੀ ਕਾਰਗੁਜ਼ਾਰੀ 'ਤੇ ਸਮੀਖਿਆ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਗਲਵਾਰ ਦੁਪਹਿਰ 2 ਵਜੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ 'ਚ ਹਿੱਸਾ ਲੈਣ ਵਾਲੇ ਉਮੀਦਵਾਰ ਵੀ ਸ਼ਾਮਲ ਹੋਣਗੇ। ਕੋਰ ਕਮੇਟੀ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ। ਮੀਟਿੰਗ 'ਚ ਪਾਰਟੀ ਦੀ ਹਾਰ ਦੇ ਕਾਰਨਾਂ 'ਤੇ ਚਰਚਾ ਹੋਵੇਗੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਪੰਜਾਬ 'ਚ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ 13 ਸੀਟਾਂ 'ਚੋਂ ਅਕਾਲੀ ਦਲ ਨੇ 10 ਚੋਣਾਂ ਲੜੀਆਂ ਸਨ ਪਰ ਪਾਰਟੀ ਨੂੰ ਸਿਰਫ 2 ਸੀਟਾਂ 'ਤੇ ਹੀ ਜਿੱਤ ਮਿਲੀ, ਜਦੋਂ ਕਿ 8 ਸੀਟਾਂ ਤੋਂ ਪਾਰਟੀ ਉਮੀਦਵਾਰ ਚੋਣਾਂ ਹਾਰ ਗਏ। ਇਸ ਦੇ ਮੰਥਨ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਵੀ ਨਿਸ਼ਾਨੇ 'ਤੇ ਰਹਿਣਗੇ।
ਪਾਕਿ ਅੰਦਰ ਸਿੱਖ ਵਿਰਾਸਤੀ ਇਮਾਰਤ ਢਾਹੁਣ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ
NEXT STORY