ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ-ਹੜਤਾਲ ਅਤੇ ਰਹਿਮ ਦੀ ਪਟੀਸ਼ਨ ਮਾਮਲੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਯਾਫਤਾ ਰਾਜੋਆਣਾ ਇਸ ਗੱਲ ਤੋਂ ਖਫਾ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਉਸ ਦੀ ਰਾਸ਼ਟਰਪਤੀ ਕੋਲ ਪਈ ਰਹਿਮ ਦੀ ਅਪੀਲ ਦਾ ਨਿਪਟਾਰਾ ਕਰਾਉਣ ਲਈ ਸਹੀ ਤਰੀਕੇ ਨਾਲ ਪੈਰਵੀ ਨਹੀਂ ਕੀਤੀ ਜਾ ਰਹੀ ਹੈ, ਉਸ ਲਈ ਉਸ ਨੇ ਜੇਲ 'ਚ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੇਂਦਰ 'ਚ ਅਕਾਲੀ ਦਲ ਦੀ ਭਾਈਵਾਲ ਸਰਕਾਰ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਅਕਾਲੀ ਦਲ ਵੀ ਇਸ ਮੁੱਦੇ 'ਤੇ ਘਿਰਦਾ ਨਜ਼ਰ ਆ ਰਿਹਾ ਹੈ।
ਲੁਧਿਆਣਾ-ਤਲਵੰਡੀ ਭਾਈ ਮੁੱਖ ਮਾਰਗ ’ਤੇ ਨਵੇਂ ਬਣੇ ਪੁਲ ਵਿਵਾਦਾਂ ’ਚ ਘਿਰੇ
NEXT STORY