ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ 'ਚ ਅੱਜ ਅਕਾਲੀ ਦਲ ਦਾ ਵਫ਼ਦ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜਿਆ। ਇਸ ਮੌਕੇ ਵਫ਼ਦ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਧੱਕਾ ਕੀਤਾ ਜਾ ਰਿਹਾ ਹੈ। ਵਫ਼ਦ ਨੇ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਅਪੀਲ ਕੀਤੀ ਕਿ ਸਾਨੂੰ ਇਕ ਸ਼ਾਂਤੀ ਦਾ ਮਾਹੌਲ ਦਿੱਤਾ ਜਾਵੇ ਤਾਂ ਜੋ ਅਮਨ-ਅਮਾਨ ਨਾਲ ਚੋਣਾਂ ਹੋ ਸਕਣ।
ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਅੱਜ ਜਿਵੇਂ ਹੀ ਅਕਾਲੀ ਦਲ ਦੇ ਉਮੀਦਵਾਰ ਚੋਣਾਂ ਨੂੰ ਲੈ ਕੇ ਫਾਰਮ ਜਮ੍ਹਾਂ ਕਰਵਾਉਣ ਲਈ ਪੁੱਜੇ ਤਾਂ ਉਹ ਦੁਪਹਿਰ ਤੱਕ ਬਾਹਰ ਧੱਕੇ ਖਾ ਰਹੇ ਸੀ। ਉਨ੍ਹਾਂ ਨੇ ਚੋਣ ਅਧਿਕਾਰੀਆਂ ਨੂੰ ਸਰਕਾਰ ਦੇ ਦਬਾਅ ਹੇਠ ਆ ਕੇ ਕੰਮ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਕਾਲੀ ਉਮੀਦਵਾਰਾਂ 'ਤੇ ਪਰਚੇ ਪਾਏ ਜਾ ਰਹੇ ਹਨ, ਜੋ ਕਿ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਘਬਰਾ ਗਈ ਹੈ ਅਤੇ ਉਸ ਨੂੰ ਉਮੀਦਵਾਰ ਨਹੀਂ ਲੱਭ ਰਹੇ ਹਨ, ਜਿਸ ਕਾਰਨ ਉਹ ਵਿਰੋਧੀ ਪਾਰਟੀਆਂ ਨਾਲ ਅਜਿਹਾ ਕਰ ਰਹੀ ਹੈ। ਉਨ੍ਹਾਂ ਨੇ ਅਕਾਲੀ ਦਲ ਨਾਲ ਧੱਕਾ ਕਰਨ ਵਾਲੇ ਅਧਿਕਾਰੀਆਂ ਨੂੰ ਹਾਈਕੋਰਟ 'ਚ ਲਿਜਾਣ ਦੀ ਚਿਤਾਵਨੀ ਵਲੀ ਦਿੱਤੀ ਹੈ।
ਰੱਦ ਹੋ ਗਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ! ਪੰਜਾਬ ਦੇ ਇਸ ਜ਼ਿਲ੍ਹੇ ਲਈ Notification ਜਾਰੀ
NEXT STORY