ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦਫ਼ਤਰ ਅੰਦਰ ਕਥਿਤ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਉੱਚ ਪੱਧਰੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਉੱਚ ਪੱਧਰੀ ਵਫ਼ਦ 3 ਸਤੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ।
ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਫ਼ਦ ’ਚ ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਹੋਣਗੇ। ਅਕਾਲੀ ਦਲ ਵੱਲੋਂ ਰਾਜਪਾਲ ਅੱਗੇ ਮੁੱਖ ਮੰਤਰੀ ਦਫ਼ਤਰ ਅੰਦਰ ਕਥਿਤ ਵੱਡੇ ਪੱਧਰ ’ਤੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੀ. ਬੀ. ਆਈ. ਤੋਂ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਰੱਖੀ ਜਾਵੇਗੀ।
ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ! ਸਰਟੀਫਿਕੇਟਾਂ ਲਈ ਭਟਕ ਰਹੇ ਨੇ ਸੈਂਕੜੇ ਲੋਕ
NEXT STORY