ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਸਾਬਕਾ ਡਿਪਟੀ ਸੀ. ਐੱਮ. ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਹੰਸ ਰਾਜ ਜੋਸਨ ਜਲਦ ਹੀ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਜਾ ਰਹੇ ਹਨ। ਕਾਂਗਰਸ ਪਾਰਟੀ ਦੀ ਟਿਕਟ ਤੋਂ 2 ਵਾਰ ਵਿਧਾਇਕ ਅਤੇ ਇਕ ਵਾਰ ਮੰਤਰੀ ਰਹੇ ਪਿੰਡ ਬੰਦੀ ਵਾਲਾ ਨਾਲ ਸਬੰਧਤ ਹੰਸ ਰਾਜ ਜੋਸਨ ਦੀਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚਾਰੇ ਪਾਸੇ ਹੋ ਰਹੀਆਂ ਹਨ। ਇਸੇ ਕਰਕੇ ਹੁਣ ਇਹ ਵੀ ਸੁਹਾਂ ਉੱਠਣ ਲੱਗੀਆਂ ਹਨ ਕਿ ਹੰਸ ਰਾਜ ਜੋਸਨ ਅਕਾਲੀ ਦਲ ’ਚ ਜਾਣ ਤੋਂ ਪਹਿਲਾਂ ਜ਼ਿਲ੍ਹਾਂ ਯੋਜਨਾ ਬੋਰਡ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣਗੇ ?
ਦੱਸਣਯੋਗ ਹੈ ਕਿ ਹੰਸ ਰਾਜ ਜੋਸਨ ਪਿਛਲੇ ਕੁਝ ਸਮੇਂ ਦੌਰਾਨ ਹਲਕੇ ਅੰਦਰ ਕਾਂਗਰਸ ਦੇ ਕੰਮ-ਕਾਜ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕਦੇ ਆ ਰਹੇ ਹਨ। ਦੂਜੇ ਪਾਸੇ ਇਹ ਵੀ ਕਿਆਸਰੀਆਂ ਲਗਾਈਆ ਜਾ ਰਹੀਆਂ ਹਨ ਕਿ ਹੰਸ ਰਾਜ ਜੋਸਨ ਅਕਾਲੀ ਦਲ ’ਚ ਸ਼ਾਮਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਚੋਣ ਲੜ ਸਕਦੇ ਹਨ, ਕਿਉਂਕਿ ਬੀਜੇਪੀ ਨਾਲੋਂ ਨਾਤਾ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਨੂੰ ਫਾਜ਼ਿਲਕਾ ’ਚ ਉਮੀਦਵਾਰ ਦੀ ਜ਼ਰੂਰਤ ਹੈ। ਹੰਸ ਰਾਜ ਜੋਸਨ ਦੇ ਬੇਟੇ ਹਰਪ੍ਰੀਤ ਸਿੰਘ ਰੋਜੀ ਜੋਸਨ ਬਲਾਕ ਸੰਮਤੀ ਮੈਂਬਰ ਤੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਵੀ ਹਨ।
ਜਗਬਾਣੀ ਦੇ ਪੱਤਰਕਾਰ ਨੇ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਪ੍ਰਸ਼ਨ ਕੀਤਾ ਤਾਂ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦਾ ਫ਼ੈਸਲਾ ਪਾਰਟੀ ਲਵੇਗੀ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਣਗੇ ਜਾਂ ਫਿਰ ਕੋਈ ਹੋਰ ਹੋਵੇਗਾ। ਉਮੀਦਵਾਰਾਂ ਵਲੋਂ ਪਾਰਟੀ ਬਦਲਣ ’ਤੇ ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਅਕਸਰ ਉਮੀਦਵਾਰਾਂ ’ਚ ਪਾਰਟੀ ਬਦਲਣ ਦਾ ਕ੍ਰੇਜ਼ ਰਹਿੰਦਾ ਹੈ, ਜੋ ਉਹ ਇਸ ਵਾਰ ਵੀ ਹੋਵੇਗਾ।
ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਲੋਕ ਬਹੁਤ ਦੁਖੀ ਹਨ ਅਤੇ ਉਹ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਆਉਣਾ ਚਾਹੁੰਦੇ ਹਨ। ਲੋਕਾਂ ਨੇ ਮਨ ਬਣਾ ਲਿਆ ਹੈ ਕਿ ਕਾਂਗਰਸ ਨੂੰ ਹਰਾਉਣਾ ਹੀ ਹੈ। ਇਸ ਲਈ ਲੋਕ ਅਕਾਲੀ ਦਲ ਵਿਚ ਆ ਰਹੇ ਹਨ। ਹੰਸਰਾਜ ਜੋਸਨ ਵੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਰਾਜਨੀਤੀ ਤੋਂ ਦੂਰੀ ’ਤੇ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਉਮਰ ਵੀ ਕਾਫ਼ੀ ਹੋ ਗਈ ਹੈ।
ਬਿਆਸ ਦਰਿਆ ’ਚ ਨਹਾਉਂਦੇ ਸਮੇਂ ਨੌਜਵਾਨ ਦੀ ਮੌਤ
NEXT STORY