ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਮੁੱਖ ਤੌਰ 'ਤੇ ਪੰਜਾਬ ਵਿੱਚ ਮੀਡੀਆ ਦੀ ਆਜ਼ਾਦੀ 'ਤੇ ਹੋ ਰਹੇ ਹਮਲਿਆਂ ਤੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦਾ ਮੁੱਦਾ ਚੁੱਕਿਆ ਗਿਆ।
ਮੀਡੀਆ 'ਤੇ 'ਅਣ-ਐਲਾਨੀ ਐਮਰਜੈਂਸੀ' ਤੇ ਪੰਜਾਬ ਕੇਸਰੀ ਨੂੰ ਬਣਾਇਆ ਨਿਸ਼ਾਨਾ
ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅੱਜ 'ਅਣ-ਐਲਾਨੀ ਐਮਰਜੈਂਸੀ' ਵਰਗੇ ਹਾਲਾਤ ਹਨ। ਉਨ੍ਹਾਂ ਕਿਹਾ ਕਿ ਜੋ ਵੀ ਮੀਡੀਆ ਅਦਾਰਾ ਸਰਕਾਰ ਦੇ ਉਲਟ ਸੱਚਾਈ ਬੋਲਦਾ ਹੈ, ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਕਾਲੀ ਦਲ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਪੰਜਾਬ ਕੇਸਰੀ ਗਰੁੱਪ ਵੱਲੋਂ ਅਰਵਿੰਦ ਕੇਜਰੀਵਾਲ ਵਿਰੁੱਧ ਖਬਰ ਪ੍ਰਕਾਸ਼ਿਤ ਕਰਨ ਤੋਂ ਬਾਅਦ, ਉਨ੍ਹਾਂ ਦੇ ਹੋਟਲ ਕਾਰੋਬਾਰ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਸਿਰਫ਼ ਦੋ ਦਿਨਾਂ ਦੇ ਅੰਦਰ ਹੀ ਐਕਸਾਈਜ਼, ਬਿਜਲੀ ਬੋਰਡ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਫਾਇਰ ਸੇਫਟੀ ਵਰਗੇ ਵੱਖ-ਵੱਖ ਵਿਭਾਗਾਂ ਵੱਲੋਂ ਕਾਰਵਾਈ ਕਰਵਾ ਕੇ ਅਦਾਰੇ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ 'ਤੇ ਚਿੰਤਾ
ਮੁਲਾਕਾਤ ਦੌਰਾਨ ਦੂਜਾ ਵੱਡਾ ਮੁੱਦਾ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦਾ ਸੀ। ਅਕਾਲੀ ਦਲ ਨੇ ਕਿਹਾ ਕਿ ਆਈ.ਬੀ. (IB) ਅਤੇ ਭਾਰਤ ਸਰਕਾਰ ਦੀਆਂ ਰਿਪੋਰਟਾਂ ਅਨੁਸਾਰ ਮਜੀਠੀਆ ਨੂੰ ਜਾਨੀ ਖਤਰਾ ਹੈ, ਪਰ ਰਾਜ ਸਰਕਾਰ ਇਸ ਮਾਮਲੇ ਵਿੱਚ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਜੇਲ੍ਹ ਵਿੱਚ ਮੁਲਾਕਾਤ ਦੌਰਾਨ ਕੈਮਰਿਆਂ ਰਾਹੀਂ ਗੈਰ-ਕਾਨੂੰਨੀ ਨਿਗਰਾਨੀ ਰੱਖੀ ਜਾ ਰਹੀ ਹੈ, ਜੋ ਕਿ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।
ਰਾਜਪਾਲ ਨੇ ਦਿੱਤਾ ਭਰੋਸਾ
ਅਕਾਲੀ ਦਲ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨਕ ਮੁਖੀ ਹੋਣ ਦੇ ਨਾਤੇ ਪੰਜਾਬ ਵਿੱਚ ਡੈਮੋਕਰੇਸੀ ਦਾ ਮਰਡਰ ਹੋਣ ਤੋਂ ਰੋਕਣ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਸਾਰੇ ਤੱਥਾਂ ਅਤੇ ਦਸਤਾਵੇਜ਼ਾਂ ਨੂੰ ਬੜੇ ਧਿਆਨ ਨਾਲ ਪੜ੍ਹਿਆ ਅਤੇ ਇਸ ਮਾਮਲੇ ਵਿੱਚ ਜਲਦ ਸਕਾਰਾਤਮਕ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ। ਅਕਾਲੀ ਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਡੀਆ ਨੂੰ ਇਸ ਤਰ੍ਹਾਂ ਕੁਚਲਿਆ ਗਿਆ ਤਾਂ ਇਹ ਸੂਬੇ ਦੇ ਭਵਿੱਖ ਲਈ ਬਹੁਤ ਘਾਤਕ ਸਿੱਧ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ 'ਤੇ ਜਾਂਦੇ ਮੁੰਡੇ ਨੂੰ ਰਾਹ 'ਚ ਰੋਕ ਕੇ ਮਾਰ ਦਿੱਤੀਆਂ ਗੋਲ਼ੀਆਂ
NEXT STORY