ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਬਾਰੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ ਇਸ ਬਾਰੇ ਪੁਲਸ ਨੇ ਅਜੇ ਤੱਕ ਕਿਸੇ ਤਰ੍ਹਾਂ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ 'ਤੇ ਨਵੇਂ ਰੂਪ 'ਚ ਦਿਖੇਗੀ ਟ੍ਰੈਫਿਕ ਵਿੰਗ, ਸਾਰੇ ਜ਼ਿਲ੍ਹਿਆਂ 'ਚ ਹੋਵੇਗੀ ਤਾਇਨਾਤ
ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸਾਂਝੀ ਕੀਤੀ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ।
ਇਹ ਵੀ ਪੜ੍ਹੋ : ਦੀਵਾਲੀ-ਛੱਠ ਪੂਜਾ 'ਤੇ ਘਰ ਜਾਣਾ ਹੋਇਆ ਸੌਖਾ, ਚੱਲ ਰਹੀਆਂ 283 Special ਟਰੇਨਾਂ, ਪੜ੍ਹੋ ਪੂਰੀ ਜਾਣਕਾਰੀ
ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ, ਜਿਸ ਮਗਰੋਂ ਮੋਹਾਲੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬੰਟੀ ਰੋਮਾਣਾ 'ਤੇ ਮੋਹਾਲੀ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਵਿਖੇ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
NEXT STORY