ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ)— ਅਕਾਲੀ ਦਲ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਬਨ ਡਿਵੈੱਲਪਮੈਂਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ ਐਸੋਸ਼ੀਏਸ਼ਨ ਦੇ ਮੈਂਬਰ ਵੀ ਮੌਜੂਦ ਸਨ। ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਉਨ੍ਹਾਂ ਨੇ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ।
ਇਥੇ ਦੱਸ ਦੇਈਏ ਕਿ ਪ੍ਰਾਪਰਟੀ ਡੀਲਰ ਅਤੇ ਕਾਲੋਨਾਈਜ਼ਰ ਦੇ ਮੈਂਬਰ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਜਿਸਟਰੀਆਂ ਕਰਨ ਲਈ ਸਰਕਾਰ ਵੱਲੋਂ ਜੋ ਐੱਨ. ਓ. ਸੀ. ਦੀ ਸ਼ਰਤ ਲਗਾਈ ਗਈ ਹੈ, ਉਸ ਨੂੰ ਲੈ ਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਾਡਾ ’ਚ ਐੱਨ. ਓ. ਸੀ. ਲੈਣ ’ਚ ਕਾਫ਼ੀ ਦਿੱਕਤ ਆਉਂਦੀ ਹੈ। ਇਸ ਦੇ ਨਾਲ ਹੀ ਇਹ ਭਗਵੰਤ ਮਾਨ ਦੇ ਸਾਹਮਣੇ ਮੁੱਦਾ ਵੀ ਚੁੱਕਿਆ ਕਿ ਲੁਧਿਆਣਾ ’ਚ ਕਲਸਟਰ ਰੇਟ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ, ਜਿਸ ਕਰਕੇ ਗਲਾਡਾ ’ਚ ਐੱਨ. ਓ. ਸੀ. ਮਿਲਣ ’ਚ ਦਿੱਕਤ ਆਉਂਦੀ ਹੈ ਅਤੇ ਉਨ੍ਹਾਂ ਦੇ ਇਤਰਾਜ਼ਾਂ ਨੂੰ ਨਜ਼ਰ ਅੰਦਾਜ਼ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ’ਚ ਸਾਬਕਾ ਮੰਤਰੀ ਆਸ਼ੂ ਦੇ ਮੁੱਦੇ ’ਤੇ ਕਲੇਸ਼, ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਦਿੱਤੀ ਨਸੀਹਤ
ਉਥੇ ਹੀ ਮਨਪ੍ਰੀਤ ਇਯਾਲੀ ਦਾ ਕਹਿਣਾ ਹੈ ਕਿ ਪਿੰਡਾਂ ’ਚ ਲੋਕਾਂ ਦੀ ਖੇਤੀ ਜ਼ਮੀਨ ਦੀਆਂ ਵੀ ਰਜਿਸਟਰੀਆਂ ਨਹੀਂ ਹੋ ਰਹੀਆਂ ਹਨ। ਮਨਪ੍ਰੀਤ ਸਿੰਘ ਇਯਾਲੀ ਨੇ ਦੱਸਿਆ ਕਿ ਸਾਰੀਆਂ ਸਮੱਸਿਆਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ ਅਤੇ ਭਗਵੰਤ ਮਾਨ ਜਲਦੀ ਦੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਭੋਗਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੜ੍ਹਦੀ ਜਵਾਨੀ ’ਚ ਨੌਜਵਾਨ ਦੀ ਨਸ਼ੇ ਕਾਰਣ ਮੌਤ, ਪਿਉ ਦੇ ਸਾਹਮਣੇ ਤੜਫ-ਤੜਫ ਨਿਕਲੀ ਪੁੱਤ ਦੀ ਜਾਨ
NEXT STORY