ਚੰਡੀਗੜ੍ਹ/ਰਾਜਪੁਰਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ ਵਿਚ ਕਿਸਾਨਾਂ ਦੇ ਚਲ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਹੰਝੂ ਗੈਸ ਦੇ ਗੋਲਿਆਂ ਤੇ ਅਸਲ ਤੇ ਪਲਾਸਟਿਕ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਨਾਲ ਪੀ. ਜੀ. ਆਈ. ਹਸਪਤਾਲ ਤੇ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੀ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਵ੍ਹੀਲ ਚੇਅਰ 'ਤੇ ਸ਼ੰਭੂ ਬਾਰਡਰ ਪਹੁੰਚ ਗਏ ਸਿੰਘ, ਡਟ ਕੇ ਕੀਤਾ ਅੱਥਰੂ ਗੈਸ ਦਾ ਮੁਕਾਬਲਾ, ਜ਼ਖ਼ਮੀਆਂ ਦਾ ਕਰ ਰਹੇ ਇਲਾਜ
ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦੋਹਰੀ ਮਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਇਹ ਚਮਤਕਾਰ ਤੋਂ ਘੱਟ ਨਹੀਂ ਕਿ ਇਸ ਦੇ ਬਾਵਜੂਦ ਉਹ ਜਿਉਂਦੇ ਹਨ। ਕਿਸਾਨਾਂ ਨੇ ਇਹ ਵੀ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖ਼ਿਲਾਫ਼ ਅਸਲ ਦੇ ਕਾਰਤੂਸ ਵਰਤੇ ਗਏ ਹਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਅਜਿਹੀ ਹਿੰਸਾ ਦੀ ਵਰਤੋਂ ਦੇਸ਼ ਨੂੰ ਅਨਾਜ ਦੇਣ ਵਾਲੇ ਅੰਨਦਾਤਾ ਖਿਲਾਫ ਇਕ ਗੁਨਾਹ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਸਤੇ ਅਜਿਹੇ ਸਖ਼ਤ ਕਦਮ ਚੁੱਕਣ ਦੀ ਥਾਂ ਕੇਂਦਰ ਸਰਕਾਰ ਦੇ ਨਾਲ-ਨਾਲ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਤੇ ਦਿੱਲੀ ਦੀ ਕੀਤੀ ਘੇਰਾਬੰਦੀ ਖ਼ਤਮ ਕਰਨ ਵੇਲੇ ਕਿਸਾਨਾਂ ਨੂੰ ਦਿੱਤੇ ਭਰੋਸੇ ਅਨੁਸਾਰ ਮੰਗਾਂ ਲਾਗੂ ਕਿਉਂ ਨਹੀਂ ਕੀਤੀਆਂ।
ਇਹ ਖ਼ਬਰ ਵੀ ਪੜ੍ਹੋ - ਪੁਲਸ ਨੇ ਫ਼ਿਰ ਦਾਗੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ, ਅੱਧੀ ਰਾਤ ਨੂੰ ਵੀ ਕਾਰਵਾਈ ਜਾਰੀ, ਦੇਖੋ ਮੌਕੇ ਦੇ ਹਾਲਾਤ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਸੀ ਕਿ ਐੱਮ. ਐੱਸ. ਪੀ. ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਹੋਰ ਵਾਅਦੇ ਪੂਰੇ ਕੀਤੇ ਜਾਣਗੇ ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਸ ਕਰ ਕੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਵਾਪਰੀ ਵੱਡੀ ਵਾਰਦਾਤ, ਰਾਹ 'ਚ ਗੱਡੀ ਘੇਰ ਵਕੀਲ ਨੂੰ ਮਾਰੀਆਂ ਗੋਲੀਆਂ
NEXT STORY