ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਬੇਅਦਬੀ ਦੀਆਂ ਹਾਲ 'ਚ ਹੀ ਹੋਈਆਂ ਘਟਨਾਵਾਂ ਨੂੰ ਸ਼ਰਮਨਾਕ ਦੱਸਿਆ ਹੈ। ਬੇਅਦਬੀ ਦੇ ਮੁੱਦੇ 'ਤੇ ਵਿਚਾਰ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਖੇ 23 ਦਸੰਬਰ ਨੂੰ ਕੋਰ ਕਮੇਟੀ ਦੀ ਬੈਠਕ ਬੁਲਾਈ ਗਈ ਹੈ। ਇਸ ਬੈਠਕ 'ਚ ਸੂਬੇ ਦੀ ਮੌਜੂਦਾ ਸਥਿਤੀ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬੇਅਦਬੀ ਮੁੱਦੇ 'ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ, 'ਬੇਅਦਬੀ ਕਰਨ ਵਾਲੇ ਨੂੰ ਲੋਕਾਂ ਦੇ ਸਾਹਮਣੇ ਫ਼ਾਹਾ ਲਾ ਦੇਣਾ ਚਾਹੀਦੈ
ਇਸ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤੀ ਗਈ ਹੈ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਹਾਲ ਹੀ 'ਚ ਬੇਅਦਬੀ ਦੀਆਂ 2 ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸੂਬੇ ਦਾ ਮਾਹੌਲ ਲਗਾਤਾਰ ਗਰਮਾਇਆ ਗਿਆ ਹੈ।
ਇਹ ਵੀ ਪੜ੍ਹੋ : ਮਹਿੰਗਾਈ ਘੱਟ ਕਰਨ ਲਈ ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, 7 Commodities ਦੀ ਟ੍ਰੇਡਿੰਗ 'ਤੇ ਰੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ
NEXT STORY