ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਆਗੂਆਂ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਕਾਲੀ ਆਗੂਆਂ ਵੱਲੋਂ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ 'ਚ ਰਾਜਪਾਲ ਨੂੰ ਨਗਰ ਨਿਗਮ, ਨਗਰ ਕੌਂਸਲ ਚੋਣਾਂ ਦੌਰਾਨ ਵਾਪਰ ਰਹੀਆਂ ਘਟਨਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ 'ਚ ਹੋ ਰਹੀਆਂ ਚੋਣਾਂ ਦਰਮਿਆਨ ਧਾਂਦਲੀ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਸਬੰਧੀ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਬੂਥ ਐਲਾਨੇ, ਪੜ੍ਹੋ ਪੂਰੀ ਸੂਚੀ
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੱਡੀ ਗਿਣਤੀ 'ਚ ਨਾਮਜ਼ਦਗੀ ਪੱਤਰ ਰੱਦ ਹੋਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਜਲਾਲਾਬਾਦ 'ਚ ਹੋਏ ਹਮਲੇ ਸਬੰਧੀ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ 'ਚ ਭਰੋਸਾ ਦੁਆਇਆ ਸੀ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਹਾਈਕੋਰਟ ਦਾ ਫ਼ੈਸਲਾ, ਮੁਸਲਿਮ ਵਿਅਕਤੀ ਬਿਨਾਂ ਤਲਾਕ ਕਰ ਸਕਦਾ ਹੈ ਦੂਜਾ ਵਿਆਹ ਪਰ ਜਨਾਨੀ ਨਹੀਂ
ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਕੀਤੀ ਹੈ ਕਿ ਪਾਰਟੀ ਨੂੰ ਰਾਜ ਦੀ ਸਰਕਾਰੀ ਮਸ਼ੀਨਰੀ 'ਤੇ ਕੋਈ ਭਰੋਸਾ ਨਹੀਂ ਹੈ ਅਤੇ ਪੁਲਸ ਵੱਲੋਂ ਵੀ ਭੈਅ ਪੈਦਾ ਕੀਤਾ ਜਾ ਰਿਹਾ ਹੈ, ਇਸ ਲਈ ਸੂਬੇ 'ਚ ਪੈਰਾ ਮਿਲਟਰੀ ਫੋਰਸ ਨੂੰ ਤਾਇਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਚ ਵੀਡੀਓਗ੍ਰਾਫੀ ਦੀ ਵਿਵਸਥਾ ਕੀਤੀ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨੀ ਅੰਦੋਲਨ ਨੂੰ ਹੋਰ ਭਖਾਉਣ ਲਈ ਪੰਜਾਬ 'ਚ ਹੋਵੇਗੀ ਪਹਿਲੀ 'ਮਹਾਂਪੰਚਾਇਤ'
ਚੰਦੂਮਾਜਰਾ ਨੇ ਕਿਹਾ ਕਿ ਅੱਜ ਤੱਕ ਜਿੰਨੀ ਵਾਰ ਵੀ ਨਗਰ ਕੌਂਸਲ ਚੋਣਾਂ ਹੋਈਆਂ ਹਨ, ਉਨ੍ਹਾਂ ਦੀ ਵੋਟਿੰਗ ਉਸੇ ਦਿਨ ਹੁੰਦੀ ਹੈ ਪਰ ਇਸ ਵਾਰ ਵੋਟਾਂ ਦੀ ਗਿਣਤੀ 'ਚ 2 ਦਿਨਾਂ ਦਾ ਫਰਕ ਪਾਉਣ ਪਿੱਛੇ ਸਰਕਾਰ ਦੀ ਬਦਨੀਤੀ ਦਿਖਾਈ ਦੇ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਇਸ ਲਈ ਚੋਣਾਂ ਖ਼ਤਮ ਹੋਣ ਦੇ ਤੁਰੰਤ ਬਾਅਦ ਹੀ ਵੋਟਿੰਗ ਕਰਵਾਈ ਜਾਵੇ।
ਨੋਟ : ਅਕਾਲੀ ਦਲ ਵੱਲੋਂ ਪੰਜਾਬ 'ਚ ਚੋਣਾਂ ਸਬੰਧੀ ਰਾਜਪਾਲ ਅੱਗੇ ਰੱਖੀਆਂ ਮੰਗਾਂ ਬਾਰੇ ਦਿਓ ਰਾਏ
ਦਿੱਲੀ ਪੁਲਸ ਵਲੋਂ ਨੌਦੀਪ ਕੌਰ 'ਤੇ ਕੀਤੇ ਤਸ਼ੱਦਦ ਖ਼ਿਲਾਫ਼ ਲੋਕਾਂ 'ਚ ਭਖਣ ਲੱਗਾ ਰੋਹ
NEXT STORY