ਚੰਡੀਗੜ੍ਹ (ਮੀਤ) : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ-ਹੜਤਾਲ ਅਤੇ ਰਹਿਮ ਦੀ ਪਟੀਸ਼ਨ ਮਾਮਲੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ ਗਈ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਜਾਣੂੰ ਕਰਾਇਆ ਗਿਆ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਹਥਿਆਰ ਇਸ ਲਈ ਚੁੱਕਿਆ ਕਿਉਂਕਿ ਏਜੰਸੀਆਂ ਨੇ ਉਨ੍ਹਾਂ ਨੂੰ ਮਜ਼ਬੂਰ ਕੀਤਾ ਅਤੇ ਭੜਕਾਇਆ ਪਰ ਹੁਣ ਬਲਵੰਤ ਸਿੰਘ ਰਾਜੋਆਣਾ ਵਾਪਸ ਆਪਣੀ ਜ਼ਿੰਦਗੀ ਜਿਊਣਾ ਚਾਹੁੰਦਾ ਹੈ, ਇਸ ਲਈ ਉਸ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੀ ਜਾਵੇ।
'ਗੋਲ ਚੌਕ ਦਾ ਨਾਂ ਸੰਵਿਧਾਨ ਚੌਕ ਅਮਰ ਸ਼ਹੀਦ ਯਸ਼ਵੰਤ ਬੌਬੀ ਰੱਖਿਆ ਜਾਵੇ'
NEXT STORY