ਖਰੜ (ਅਮਰਦੀਪ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਖਰੜ ਦੇ ਉਘੇ ਬਿਲਡਰ ਤੇ ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਮਾਲਵਾ ਜ਼ੋਨ-2 ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਸ਼ਿਵਜੋਤ ਨੂੰ ਪਾਰਟੀ ਨੇ ਦੋਬਾਰਾ ਜ਼ੋਨ ਪ੍ਰਧਾਨ ਮਾਲਵਾ-2 ਦੀ ਸੇਵਾ ਦਿੱਤੀ ਹੈ। ਇਸ ਮੌਕੇ ਸ਼ਿਵਜੋਤ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਬਣਦਾ ਮਾਣ-ਸਤਿਕਾਰ ਦਿੱਤਾ ਹੈ, ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਪੰਜਾਬ 'ਚ ਫਸਲਾਂ, ਅਕਲਾਂ ਤੇ ਨਸਲਾਂ ਬਚਾਉਣ ਲਈ ਲੋਕ ਅੱਗੇ ਆਉਣ : ਰਾਮੂਵਾਲੀਆ
NEXT STORY