ਲੁਧਿਆਣਾ (ਨਰਿੰਦਰ) : ਸ਼੍ਰੋਮਣੀ ਅਕਾਲੀ ਦਲੇ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਅਕਾਲੀਆਂ ਵਲੋਂ ਲੁਧਿਆਣਾ 'ਚ ਪੰਜਾਬ ਸਰਕਾਰ ਖਿਲਾਫ ਧਰਨਾ ਲਾਇਆ ਗਿਆ ਹੈ। ਨਗਰ ਨਿਗਮ ਦੇ ਜ਼ੋਨ ਬੀ ਦੇ ਬਾਹਰ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਹੈ। ਧਰਨੇ ਦੀ ਅਗਵਾਈ ਕਰ ਰਹੇ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੋਂ ਸੱਤਾ 'ਤੇ ਕਾਬਜ਼ ਹੋਈ ਹੈ, ਸ਼ਹਿਰ ਦਾ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਅਫਸਰਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਾਂਗ ਉਨ੍ਹਾਂ ਨੇ ਵੀ ਸੁਣਵਾਈ ਨਾ ਕਰਨ ਵਾਲੇ ਅਫਸਰਾਂ ਦੇ ਨਾਂ ਡਾਇਰੀ 'ਚ ਲਿਖਣੇ ਸ਼ੁਰੂ ਕਰ ਦਿੱਤੇ ਹਨ। ਅਕਾਲੀ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੁਧਿਆਣਾ 'ਚ ਅਧੂਰੇ ਵਿਕਾਸ ਕਾਰਜਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਡੀ. ਸੀ. ਤੋਂ ਸੁਣੋ ਮਹਿੰਦਰਪਾਲ ਦਾ ਸਸਕਾਰ ਨਾ ਹੋਣ ਦਾ ਕਾਰਨ (ਵੀਡੀਓ)
NEXT STORY