ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਫਿਰ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਕਾਂਗਰਸ ਸਰਕਾਰ ਨੂੰ ਘੇਰਿਆ ਗਿਆ। ਅਕਾਲੀ ਦਲ ਦੇ ਵਿਧਾਇਕਾਂ ਨੇ ਗੱਡਿਆਂ 'ਤੇ ਸਵਾਰ ਹੋ ਕੇ ਵਿਧਾਨ ਸਭਾ ਵੱਲ ਕੂਚ ਕੀਤਾ। ਹਾਲਾਂਕਿ ਪੁਲਸ ਨੇ ਰਾਹ 'ਚ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਮਹਿਕਮੇ ਦੀ ਵੱਡੀ ਭਵਿੱਖਬਾਣੀ, ਜਾਣੋ ਇਸ ਵਾਰ ਕੀ ਰੰਗ ਦਿਖਾਵੇਗੀ ਗਰਮੀ (ਵੀਡੀਓ)
ਅਕਾਲੀ ਦਲ ਨੇ ਕਿਹਾ ਕਿ ਇਸ ਸਮੇਂ ਮਹਿੰਗਾਈ ਲੋਕਾਂ ਦੇ ਵੱਸ ਤੋਂ ਬਾਹਰ ਹੋ ਚੁੱਕੀ ਹੈ ਅਤੇ ਆਮ ਆਦਮੀ ਮੁਸ਼ਕਲਾਂ ਦੇ ਘੇਰੇ 'ਚ ਫਸਿਆ ਹੋਇਆ ਹੈ। ਪ੍ਰਦਰਸ਼ਨ ਕਰ ਰਹੇ ਵਿਧਾਇਕਾਂ ਨੇ ਕਿਹਾ ਕਿ ਪੰਜਾਬ 'ਚ ਦੂਜੇ ਸੂਬਿਆਂ ਨਾਲੋਂ ਕਿਤੇ ਵੱਧ ਵੈਟ ਲਾਇਆ ਜਾਂਦਾ ਹੈ ਅਤੇ ਲੱਕ ਤੋੜਵੀਂ ਮਹਿੰਗਾਈ ਤੋਂ ਲੋਕ ਦੁਖੀ ਹੋ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ 'ਹਵਾਈ ਅੱਡੇ' ਨੂੰ ਉਡਾਉਣ ਤੇ 4 ਫਲਾਈਟਾਂ 'ਚ ਬੰਬ ਲਾਉਣ ਦੀ ਧਮਕੀ
ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ, ਜਿਸ ਕਾਰਨ ਉਹ ਗੱਡਿਆਂ 'ਤੇ ਸਵਾਰ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਕਾਲੀ ਵਿਧਾਇਕਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨਾ ਲਾਵੇ ਤਾਂ ਸੂਬੇ ਅੰਦਰ ਪੈਟਰੋਲ-ਡੀਜ਼ਲ ਮਹਿੰਗਾ ਨਹੀਂ ਹੋ ਸਕਦਾ।
ਨੋਟ : ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਦਿਓ ਰਾਏ
ਮਲੋਟ 'ਚ ਕੈਪਟਨ ਖ਼ਿਲਾਫ਼ ਲੱਗੇ ਪੋਸਟਰਾਂ 'ਤੇ ਲਿਖੀ ਸ਼ਬਦਾਵਲੀ ਨੂੰ ਲੈ ਕੇ ਮਚਿਆ ਬਖੇੜਾ
NEXT STORY