ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਜਟ ਇਜਲਾਸ ਤੋਂ ਮੁਅੱਤਲ ਕੀਤੇ ਅਕਾਲੀਆਂ ਵੱਲੋਂ ਬਜਟ ਪੇਸ਼ ਹੋਣ ਤੋਂ ਪਹਿਲਾਂ ਸਰਕਾਰ ਨੂੰ ਘੇਰਦਿਆਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਨੂੰ ਘੇਰਨ ਲਈ ਜਿਵੇਂ ਹੀ ਅਕਾਲੀ ਵਿਧਾਇਕ ਅੱਗੇ ਵਧੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਅਕਾਲੀ ਵਿਧਾਇਕਾਂ ਦੀ ਪੁਲਸ ਨਾਲ ਧੱਕਾਮੁੱਕੀ ਹੋ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੜ ਬੰਦ ਹੋ ਸਕਦੇ ਨੇ ਰੈਸਟੋਰੈਂਟ, ਮਾਲਜ਼ ਤੇ ਸਿਨੇਮਾ ਘਰ
ਇਸ ਦੌਰਾਨ ਅਕਾਲੀਆਂ ਵੱਲੋਂ ਬੈਰੀਕੇਡ ਤੋੜ ਦਿੱਤੇ ਗਏ। ਇਸ ਮੌਕੇ ਪੁਲਸ ਵੱਲੋਂ ਅਕਾਲੀ ਵਿਧਾਇਕਾਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ ਪਰ ਅਕਾਲੀ ਵਿਧਾਇਕਾਂ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਲਗਾਤਾਰ ਜਾਰੀ ਰਹੀ।
ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੋਂ ਸ਼ੁਰੂ ਹੋਵੇਗਾ ਨਵਾਂ ਸੈਸ਼ਨ
ਜ਼ਿਕਰਯੋਗ ਹੈ ਕਿ ਬਜਟ ਇਜਲਾਸ ਦੌਰਾਨ ਅਕਾਲੀ ਦਲ ਵੱਲੋਂ ਵਿਧਾਨ ਸਭਾ ਅੰਦਰ ਲਗਾਤਾਰ ਹੰਗਾਮਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਹਿੰਦੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
ਨੋਟ : ਬਜਟ ਪੇਸ਼ ਹੋਣ ਤੋਂ ਪਹਿਲਾਂ ਅਕਾਲੀਆਂ ਦੇ ਪ੍ਰਦਰਸ਼ਨ ਬਾਰੇ ਦਿਓ ਆਪਣੀ ਰਾਏ
ਬੀਬੀਆਂ ਦੇ ਕੌਮਾਂਤਰੀ ਦਿਹਾੜੇ ਨੂੰ ਸਮਰਪਿਤ : ‘ਖੇਡ ਮੈਦਾਨ ਕਲੀ ਕਰਾਦੇ, ਜਿੱਤੂਗੀਂ ਮੈਡਲ ਦੋ-ਚਾਰ’
NEXT STORY