ਮੋਹਾਲੀ (ਨਿਆਮੀਆਂ, ਪਰਦੀਪ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 'ਹੱਲਾ ਬੋਲ ਪ੍ਰੋਗਰਾਮ' ਦੇ ਤਹਿਤ ਅੱਜ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਫੇਜ਼-7 ਵਿਚਲੀ ਰਿਹਾਇਸ਼ ਅੱਗੇ ਦੋ ਘੰਟਿਆਂ ਲਈ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : 'ਕਾਂਗਰਸ' ਸਾਹਮਣੇ ਹੁਣ ਕੁਨਬਾ ਸੰਭਾਲਣ ਦੀ ਚੁਣੌਤੀ, ਸੇਂਧਮਾਰੀ ਕਰਕੇ ਬਦਲਾ ਲਵੇਗੀ 'ਆਪ'
ਇਹ ਰੋਸ ਧਰਨਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਲਈ ਦਿੱਤਾ ਜਾ ਰਿਹਾ ਹੈ ਕਿਉਂਕਿ ਬਲਬੀਰ ਸਿੰਘ ਸਿੱਧੂ 'ਤੇ ਇਹ ਦੋਸ਼ ਹਨ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਮਹਿੰਗੇ ਭਾਅ ਨਿੱਜੀ ਹਸਪਤਾਲਾਂ ਨੂੰ ਵੇਚੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਜੋ ਵੈਕਸੀਨ ਲੱਗਣੀ ਸੀ, ਉਹ ਉਸ ਤੋਂ ਵਾਂਝੇ ਰਹਿ ਗਏ ਹਨ।
ਇਹ ਵੀ ਪੜ੍ਹੋ : ਕੈਪਟਨ ਦੇ ਜ਼ਿਲ੍ਹੇ 'ਚ ਅੱਧੀ ਰਾਤੀਂ ਵੱਡੀ ਵਾਰਦਾਤ, CCTV 'ਚ ਕੈਦ ਹੋਇਆ ਖ਼ੌਫਨਾਕ ਵਾਕਿਆ
ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ. ਕੇ. ਸ਼ਰਮਾ, ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਤੇ ਹੋਰ ਅਕਾਲੀ ਆਗੂ ਇਸ ਧਰਨੇ ਵਿੱਚ ਮੌਜੂਦ ਹਨ।
ਇਹ ਵੀ ਪੜ੍ਹੋ : 'ਤਲਾਕ' ਦੇ ਮਾਮਲੇ 'ਚ ਹਾਈਕੋਰਟ ਦਾ ਅਹਿਮ ਫ਼ੈਸਲਾ, 'ਜ਼ਰੂਰੀ ਨਹੀਂ 6 ਮਹੀਨੇ ਦੀ ਉਡੀਕ'
ਇਸ ਮੌਕੇ ਬੋਲਦਿਆਂ ਐਨ. ਕੇ. ਸ਼ਰਮਾ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ 'ਚ ਮਾਈਨਿੰਗ, ਸ਼ਰਾਬ ਮਾਫੀਆ ਸਮੇਤ ਵੈਕਸੀਨ ਘਪਲੇ ਦੇ ਸਰਗਨੇ ਦਾ ਦੂਜਾ ਨਾਂ ਬਲਬੀਰ ਸਿੰਘ ਸਿੱਧੂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸੁਖਪਾਲ ਖਹਿਰਾ ਦਾ ਕਾਂਗਰਸੀ ਮੋਹ: 'ਜੱਟ ਹੋ ਗਿਆ ਮਚਲਾ ਤੇ ਖ਼ੁਦਾ ਨੂੰ ਲੈ ਗਏ ਚੋਰ'
NEXT STORY