ਲੁਧਿਆਣਾ (ਹਿਤੇਸ਼, ਨਰਿੰਦਰ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਲੁਧਿਆਣਾ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਅਕਾਲੀ ਕਾਰਕੁੰਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ ਪਰ ਅਕਾਲੀ ਕਾਰਕੁੰਨਾਂ ਵੱਲੋਂ ਇਸ ਬੈਰੀਕੇਡਿੰਗ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਵਿਗਿਆਨੀ ਵੱਲੋਂ 'ਕੋਰੋਨਾ' ਦੀ ਦਵਾਈ ਖੋਜਣ ਦਾ ਦਾਅਵਾ, ਮੰਗੀ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ
ਇਸ ਮੌਕੇ ਅਕਾਲੀ ਕਾਰਕੁੰਨਾਂ ਦੀ ਪੁਲਸ ਨਾਲ ਧੱਕਾ-ਮੁੱਕੀ ਵੀ ਹੋਈ, ਜਿਸ ਤੋਂ ਬਾਅਦ ਪੁਲਸ ਨੇ ਅਕਾਲੀ ਦਲ ਦੇ ਸਾਬਕਾ ਜੇਲ੍ਹ ਮੰਤਰੀ ਹੀਰਾ ਸਿੰਘ ਗਾਬੜੀਆ, ਵਿਧਾਇਕ ਸ਼ਰਨਜੀਤ ਢਿੱਲੋਂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਸਣੇ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਇਸ ਦੌਰਾਨ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਦੀ ਸਿਹਤ ਵੀ ਖ਼ਰਾਬ ਹੋ ਗਈ। ਅਕਾਲੀ ਆਗੂ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਗ੍ਰਿਫ਼ਤਾਰ ਤਾਂ ਅੱਜ ਸਿਮਰਜੀਤ ਬੈਂਸ ਨੂੰ ਕਰਨਾ ਚਾਹੀਦਾ ਸੀ ਪਰ ਪੁਲਸ ਅਕਾਲੀ ਦਲ ਦੇ ਕਾਰਕੁੰਨਾਂ ਨੂੰ ਹਿਰਾਸਤ ਚ ਲੈ ਰਹੀ ਹੈ।
ਇਹ ਵੀ ਪੜ੍ਹੋ : ਆਮਦਨ ਟੈਕਸ ਵਿਭਾਗ ਖ਼ਿਲਾਫ਼ ਹਾਈਕੋਰਟ ਪੁੱਜੇ 'ਨਵਜੋਤ ਸਿੱਧੂ', ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਫਾਂਸੀ ਦੇ ਦਿਓ ਪਰ ਉਹ ਇਨਸਾਫ਼ ਦੀ ਮੰਗ ਲਈ ਲੜਦੇ ਰਹਿਣਗੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਿਮਰਜੀਤ ਬੈਂਸ ਮਿਲੇ ਹੋਏ ਹਨ, ਜਿਸ ਕਰਕੇ ਬੈਂਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਦੱਸ ਦੇਈਏ ਕਿ ਇਕ ਔਰਤ ਵੱਲੋਂ ਲਾਏ ਦੋਸ਼ਾਂ ਮਗਰੋਂ ਸਿਮਰਜੀਤ ਸਿੰਘ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ।ਇਹ ਵੀ ਪੜ੍ਹੋ : ਵੱਡੀ ਖ਼ਬਰ : ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕੈਪਟਨ ਨੇ ਕੀਤਾ ਇਹ ਐਲਾਨ
ਅਕਾਲੀ ਆਗੂ ਦਾ ਹਾਲ ਜਾਨਣ ਮਮਤਾ ਆਸ਼ੂ ਪੁੱਜੀ ਪੁਲਸ ਥਾਣੇ
ਕੈਬਨਿਟ ਮੰਤਰੀ ਆਸ਼ੂ ਦੀ ਪਤਨੀ ਇਸ ਦੌਰਾਨ ਸਰਾਭਾ ਨਗਰ ਥਾਣੇ ਪੁੱਜੀ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਦੀ ਸਿਹਤ ਬਾਰੇ ਜਾਣਿਆ। ਉਨ੍ਹਾਂ ਨੇ ਪੁਲਸ ਨੂੰ ਸਾਬਕਾ ਮੰਤਰੀ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ।
ਮਮਤਾ ਆਸ਼ੂ ਨੇ ਕਿਹਾ ਕਿ ਸਿਮਰਜੀਤ ਬੈਂਸ ਦੇ ਮਾਮਲੇ 'ਚ ਪੁਲਸ ਆਪਣੀ ਕਾਰਵਾਈ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਅਕਾਲੀ ਆਗੂਆਂ ਨਾਲ ਬਹਿਸ ਵੀ ਹੋ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਭਾਖੜਾ ਨਹਿਰ ਵਿਚ ਡਿੱਗੀ ਇਨੋਵਾ ਕਾਰ, ਗੋਤਾਖੋਰਾਂ ਵੱਲੋਂ ਕਾਰ ਸਵਾਰਾਂ ਦੀ ਭਾਲ ਜਾਰੀ
NEXT STORY