ਲੁਧਿਆਣਾ (ਨਰਿੰਦਰ) : ਸ਼ਹਿਰ ਅੰਦਰ ਵੀਰਵਾਰ ਨੂੰ ਅਕਾਲੀ ਦਲ ਦੇ ਵਰਕਰਾਂ ਵੱਲੋਂ ਕਾਂਗਰਸ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਅਕਾਲੀ ਵਰਕਰਾਂ ਨੂੰ ਮਿਲਣ ਪੁੱਜੇ। ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਦਲ ਦਾ ਕਹਿਣਾ ਸੀ ਕਿ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਤਾਂ ਕੀਤਾ ਸੀ ਪਰ ਉਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਭਾਵੇਂ ਹੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦੇ ਮੁੱਦੇ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਅਸਲ ਕਾਰਨ ਦਿੱਲੀ ਦਾ ਘਟਨਾਕ੍ਰਮ ਸੀ। ਅਸਲ 'ਚ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਕਾਰ ਤਿੱਖੀ ਬਹਿਸ ਹੋਈ ਸੀ। ਸੰਸਦ 'ਚ ਹਰਸਿਮਰਤ ਕੌਰ ਬਾਦਲ ਨੂੰ ਨਾਅਰੇਬਾਜ਼ੀ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਜਿਸ ਸਮੇਂ ਕਿਸਾਨ ਵਿਰੋਧੀ ਬਿੱਲ ਪਾਸ ਹੋਏ, ਉਸ ਸਮੇਂ ਹਰਸਿਮਰਤ ਬਾਦਲ ਕੈਬਨਿਟ 'ਚ ਮੰਤਰੀ ਸਨ। ਇਸ ਨੂੰ ਮੁੱਖ ਰੱਖਦਿਆਂ ਹੀ ਅੱਜ ਲੁਧਿਆਣਾ 'ਚ ਅਕਾਲੀ ਵਰਕਰਾਂ ਵੱਲੋਂ ਕਾਂਗਰਸ ਦੇ ਦਫ਼ਤਰ ਨੂੰ ਘੇਰਿਆ ਗਿਆ।
ਓਲੰਪਿਕ ’ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਪੰਜਾਬ ਦੇ ਖਿਡਾਰੀਆਂ ਦੇ ਘਰਾਂ ’ਚ ਵਿਆਹ ਵਰਗਾ ਮਾਹੌਲ
NEXT STORY