ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਵਿਧਾਨ ਸਭਾ ਵਿਚ ਸਿੱਖ ਗੁਰੂ ਸਾਹਿਬਾਨ ਦੇ ਖ਼ਿਲਾਫ਼ ਟਿੱਪਣੀਆਂ ਲਈ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਮੰਗ ਨੂੰ ਲੈ ਕੇ ਸਾਰੇ ਪੰਜਾਬ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ। ਇਨ੍ਹਾਂ ਰੋਸ ਧਰਨਿਆਂ ਦੌਰਾਨ ਸੂਬੇ ਭਰ ਵਿਚ ਉਨ੍ਹਾਂ ਨੂੰ ਭਰਵਾਂ ਲੋਕ ਹੁੰਗਾਰਾ ਮਿਲਿਆ। ਇਸ ਮੌਕੇ ਆਤਿਸ਼ੀ ਮਾਰਲੇਨਾ ਦੇ ਪੁਤਲੇ ਸਾੜਨ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਅਤੇ ਇਸ ਸਾਜ਼ਿਸ਼ ਪਿੱਛੇ ਸਾਜ਼ਿਸ਼ ਘਾੜਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਅਕਾਲੀ ਦਲ ਦੇ ਵਫ਼ਦਾਂ ਨੇ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਜਿਸ ਵਿਚ ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੁਰੰਤ ਆਤਿਸ਼ੀ ਮਾਰਲੇਨਾ ਖ਼ਿਲਾਫ਼ ਕਾਰਵਾਈ ਕਰਨ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਮੰਗ ਪੱਤਰਾਂ ਵਿਚ ਸਪਸ਼ਟ ਕੀਤਾ ਗਿਆ ਕਿ ਆਤਿਸ਼ੀ ਨੇ ਜਾਣ ਬੁੱਝ ਕੇ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਰਾਖੀ ਖ਼ਾਤਰ ਦਿੱਤੀ ਸ਼ਹਾਦਤ ’ਤੇ ਚਰਚਾ ਦੌਰਾਨ ਗੁਰੂ ਸਾਹਿਬਾਨ ਖਿਲਾਫ ਟਿੱਪਣੀਆਂ ਕੀਤੀਆਂ। ਮੰਗ ਪੱਤਰਾਂ ਵਿਚ ਕਿਹਾ ਗਿਆ ਕਿ ਇਹ ਟਿੱਪਣੀਆਂ ਦਿੱਲੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹਨ ਅਤੇ ਇਹ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਹਨਾਂ ਖਿਲਾਫ ਕੇਸ ਦਰਜ ਕਰਨ ਤੇ ਉਹਨਾਂ ਦੀ ਗ੍ਰਿਫਤਾਰੀ ਦਾ ਢੁਕਵਾਂ ਮਾਮਲਾ ਬਣਦਾ ਹੈ। ਮੰਗ ਪੱਤਰ ਵਿਚ ਕਿਹਾ ਗਿਆ ਕਿ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੈ ਜਿਸ ਕਾਰਨ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚ ਵੱਡਾ ਰੋਸ ਹੈ।

ਇਹ ਵੀ ਪੜ੍ਹੋ: ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)

ਮੰਗ ਪੱਤਰ ਵਿਚ ਕਿਹਾ ਗਿਆ ਕਿ ਹਾਲ ਹੀ ਵਿਚ ਸਿੱਖ ਗੁਰੂ ਸਾਹਿਬਾਨ, ਸਿੱਖ ਆਗੂਆਂ ਤੇ ਸਿੱਖ ਸੰਸਥਾਵਾਂ ਖ਼ਿਲਾਫ਼ ਵੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ, ਜਿਨ੍ਹਾਂ ਦਾ ਮਕਸਦ ਸਮਾਜ ਵਿਚ ਤਣਾਅ ਪੈਦਾ ਕਰਨਾ ਹੈ ਅਤੇ ਇਸ ਨਾਲ ਸੂਬੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਇਨ੍ਹਾਂ ਵੀਡੀਓਜ਼ ਦਾ ਮਕਸਦ ਸਿੱਖ ਸੰਸਕਾਵਾਂ ਨੂੰ ਬਦਨਾਮ ਕਰਨਾ ਹੈ ਤੇ ਇਸ ਤੋਂ ਸਿੱਖ ਸੰਗਤ ਚੌਕਸ ਹੈ। ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਸੋਸ਼ਲ ਮੀਡੀਆ ਤੋਂ ਅਜਿਹੇ ਸਾਰੇ ਵੀਡੀਓ ਕਲਿੱਪ ਹਟਾਏ ਜਾਣ ਅਤੇ ਇਨ੍ਹਾਂ ਨੂੰ ਪੋਸਟ ਕਰਨ ਵਾਲਿਆਂ ਖ਼ਿਲਾਫ਼ ਸਾਈਬਰ ਅਪਰਾਧ ਕਾਨੂੰਨਾਂ ਤਹਿਤ ਬਣਦੇ ਕੇਸ ਦਰਜ ਕੀਤੇ ਜਾਣ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 3 ਜ਼ਿਲ੍ਹਿਆਂ ਦੇ SSP ਵੀ ਬਦਲੇ, ਵੇਖੋ ਪੂਰੀ LIST
NEXT STORY