ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਹੋਰ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ। ਦਰਅਸਲ ਸੁਖਬੀਰ ਬਾਦਲ ਨੇ ਕਿਹਾ ਕਿ ਬਹਿਸ ਦਾ ਚੈਲੰਜ ਦੇ ਕੇ ਮੁੱਖ ਮੰਤਰੀ ਖ਼ੁਦ ਭੱਜ ਗਏ ਹਨ ਅਤੇ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਉਨ੍ਹਾਂ ਨੇ ਕੇਜਰੀਵਾਲ ਅੱਗੇ ਗੋਡੇ ਟੇਕ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬੀਓ ਕੱਢ ਲਓ ਕੰਬਲ-ਰਜਾਈਆਂ, ਵਿਭਾਗ ਨੇ ਮੌਸਮ ਨੂੰ ਲੈ ਕੇ ਜਾਰੀ ਕੀਤੀ ਨਵੀਂ ਅਪਡੇਟ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਗੱਲ ਕਰਨ ਵਾਲਿਆਂ 'ਤੇ ਆਮ ਆਦਮੀ ਪਾਰਟੀ ਤਸ਼ੱਦਦ ਕਰਦੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਬਹਿਸ ਦੀ ਚੁਣੌਤੀ ਦਿੱਤੀ ਸੀ, ਜਿਸ ਮਗਰੋਂ ਅੱਜ ਅਕਾਲੀ ਦਲ ਉਨ੍ਹਾਂ ਨਾਲ ਬਹਿਸ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਪੁੱਜਿਆ। ਇੱਥੇ ਪੁਲਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਇਹ ਵੀ ਪੜ੍ਹੋ : ਇਸ਼ਕ ਦੀਆਂ ਪੀਂਘਾਂ ਝੂਟਦੀ ਗਰਭਵਤੀ ਹੋਈ 17 ਸਾਲ ਦੀ ਕੁੜੀ, ਪ੍ਰੇਮੀ ਇਹ ਰੰਗ ਦਿਖਾਵੇਗਾ, ਨਹੀਂ ਸੀ ਪਤਾ
ਅਕਾਲੀ ਵਰਕਰਾਂ ਨੂੰ ਪਛਾੜਨ ਲਈ ਪੁਲਸ ਨੇ ਪਾਣੀ ਦੀਆਂ ਵਾਛੜਾਂ ਕੀਤੀਆਂ। ਇਸ ਤੋਂ ਬਾਅਦ ਪੁਲਸ ਨੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਸੁਖਬੀਰ ਬਾਦਲ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਮਾਨ ਕਹਿੰਦੇ ਕੁੱਝ ਹਨ ਅਤੇ ਕਰਦੇ ਕੁੱਝ ਹਨ।
ਉਨ੍ਹਾਂ ਕਿਹਾ ਕਿ ਉਹ ਅੱਜ ਕਿਸੇ ਤਰ੍ਹਾਂ ਦਾ ਘਿਰਾਓ ਨਹੀਂ, ਸਗੋਂ ਬਹਿਸ ਕਰਨ ਲਈ ਆਏ ਹਨ ਅਤੇ ਅਸੀਂ ਸ਼ਾਂਤਮਈ ਤਰੀਕੇ ਨਾਲ ਮੁੱਖ ਮੰਤਰੀ ਨਾਲ ਬਹਿਸ ਕਰਨੀ ਚਾਹੁੰਦੇ ਹਨ ਪਰ ਸਾਨੂੰ ਰਾਹ 'ਚ ਹੀ ਰੋਕ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੋਨੇ ਦੀ ਕਟਾਈ ਦੌਰਾਨ ਪ੍ਰਸ਼ਾਸਨ ਦੀ ਸਖ਼ਤੀ, ਕੰਬਾਈਨਾਂ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ
NEXT STORY