ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸੂਬੇ 'ਚ ਲੋਕਾਂ ਵਿੱਚ ਵਧੇਰੇ ਆਪਸੀ ਸਮਝ ਪੈਦਾ ਕਰਨ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਵਾਸਤੇ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਦੇਸ਼ ਭਰ ਵਿੱਚ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਭੂਮਿਕਾ ਬਾਰੇ ਜਾਗਰੂਕਤਾ ਲਹਿਰ ਆਰੰਭੀ ਜਾਵੇ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਮੋਗਾ ਦੀ ਮੇਅਰ ਤਲਬ, ਜਾਣੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ 'ਚ 3 ਸਿਕਗਲੀਗਰ ਸਿੱਖਾਂ ਨਾਲ ਕੁੱਟਮਾਰ ਤੇ ਕਤਲ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿਉਂਕਿ ਇਕ ਸੂਬਾ ਜੋ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਕਾਰਨ ਦੁਨੀਆ ਭਰ ਵਿੱਚ ਪ੍ਰਸਿੱਧ ਹੈ ਅਤੇ ਜੋ ਦਸਮ ਪਾਤਸ਼ਾਹ ਸ੍ਰੀਗੁਰੂ ਗੋਬਿੰਦ ਸਿੰਘ ਜੀ ਨਾਲ ਇਤਿਹਾਸਕ ਤੌਰ ’ਤੇ ਜੁੜੇ ਹੋਣ ਕਾਰਨ ਪ੍ਰਸਿੱਧ ਹੈ, 'ਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਇਹ ਵੀ ਪੜ੍ਹੋ : ਕਤਲ ਦਾ ਮਾਮਲਾ ਸੁਲਝਾਉਣ ਲਈ 'CBI ਅਧਿਕਾਰੀਆਂ' ਨੇ ਮੰਗੇ ਲੱਖਾਂ ਰੁਪਏ, ਜਦੋਂ ਅਸਲੀਅਤ ਪਤਾ ਲੱਗੀ ਤਾਂ...
ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਦੇ ਪਰਿਵਾਰਾਂ 'ਚੋਂ ਇਕ-ਇਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀ ਅਤੇ ਐਕਸਗ੍ਰੇਸ਼ੀਆ ਗ੍ਰਾਂਟ ਪ੍ਰਦਾਨ ਕਰਨ। ਬਾਦਲ ਨੇ ਗੁਰਿੰਦਰ ਸਿੰਘ ਬਾਜਵਾ ਦੀ ਡਿਊਟੀ ਲਗਾਈ ਕਿ ਉਹ ਪ੍ਰਭਾਵਿਤ ਪਰਿਵਾਰਾਂ ਨੂੰ ਨਿੱਜੀ ਤੌਰ ’ਤੇ ਜਾ ਕੇ ਮਿਲਣ ਅਤੇ ਪੀੜਤ ਕ੍ਰਿਪਾਲ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀ ਅਰੁਣ ਸਿੰਘ ਤਾਕ ਤੇ ਗੋਰਾ ਸਿੰਘ ਢੁਡਾਨੀ ਦੇ ਪਰਿਵਾਰ ਨੂੰ 1-1 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕਰਨ ਤੇ ਇਹ ਦੱਸਣ ਕਿ ਸ਼੍ਰੋਮਣੀ ਅਕਾਲੀ ਦਲ ਰਾਹੀਂ ਸਾਰੀ ਦੁਨੀਆ ਤੋਂ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੁਨੀਆ ਭਰ ਵਿੱਚ ਸਿੱਖ ਕੌਮ ਦੇ ਹਰ ਮੈਂਬਰ ਦੇ ਹਿੱਤਾਂ ਦੀ ਰਖਵਾਲੀ ਯਕੀਨੀ ਬਣਾਏਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਮੋਗਾ ਦੀ ਮੇਅਰ ਤਲਬ, ਜਾਣੋ ਪੂਰਾ ਮਾਮਲਾ
NEXT STORY