ਜ਼ੀਰਾ (ਅਕਾਲੀਆਂਵਾਲਾ) - ਪੰਜਾਬ 'ਚ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਦੀ ਪੋਲ ਖੋਲਣ ਲਈ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਰੈਲੀਆਂ ਹੋ ਰਹੀਆਂ ਹਨ। ਇਸ ਸਬੰਧੀ ਬਾਘਾਪੁਰਾਣਾ 'ਚ 13 ਫਰਵਰੀ ਨੂੰ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਯੂਥ ਆਗੂ ਜਸਪ੍ਰੀਤ ਸਿੰਘ ਮਾਹਲਾ ਦੀ ਰਹਿਨੁਮਾਈ ਹੇਠ ਹੋ ਰਹੀ ਰੈਲੀ ਪੰਜਾਬ ਦੇ ਸਿਆਸੀ ਮਾਹੌਲ ਵਿਚ ਇਕ ਤਬਦੀਲੀ ਲਿਆਵੇਗੀ। ਇਹ ਵਿਚਾਰ ਯੂਥ ਅਕਾਲੀ ਆਗੂ ਸੰਦੀਪ ਸਿੰਘ ਗਿੱਲ ਮਨਸੂਰਦੇਵਾ ਮੀਤ ਪ੍ਰਧਾਨ ਹਲਕਾ ਜ਼ੀਰਾ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਹੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਕੈਪਟਨ ਸਰਕਾਰ ਨੇ ਸੱਤਾ ਸੰਭਾਲਦਿਆਂ ਅਕਾਲੀ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਬੰਦ ਕਰ ਦਿੱਤੀਆਂ। ਜਿਸ ਨਾਲ ਲੋਕਾਂ ਵਿਚ ਗੁੱਸਾ ਫੁੱਟ ਰਿਹਾ ਹੈ ਅਤੇ ਅਕਾਲੀ ਦਲ ਅਜਿਹੀਆਂ ਨੀਤੀਆਂ ਨੂੰ ਕਦੇ ਸਹਿਣ ਨਹੀਂ ਕਰੇਗਾ। ਇਸ ਮੌਕੇ ਬਲਕਾਰ ਸਿੰਘ ਐਮ. ਸੀ., ਸ਼ਮਿੰਦਰ ਸਿੰਘ ਖਿੰਡਾ ਪ੍ਰਧਾਨ ਬੀ.ਸੀ. ਵਿੰਗ ਮਾਲਵਾ ਜੋਨ ਆਦਿ ਹਾਜ਼ਰ ਸਨ।
ਪਾਵਰਕਾਮ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ, 7 ਮਾਰਚ ਨੂੰ ਹੋਵੇਗੀ ਪਟਿਆਲਾ 'ਚ ਸੂਬਾ ਪੱਧਰੀ ਰੈਲੀ
NEXT STORY