ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਦੇ ਨਾਲ ਹੀ ਸੈਕਟਰ-25 ਰੈਲੀ ਗਰਾਊਂਡ 'ਚ ਅਕਾਲੀ ਦਲ ਵਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਪੁੱਜੇ ਹੋਏ ਹਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਰੈਲੀ 'ਚ ਪੁੱਜ ਗਏ ਹਨ, ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਰੈਲੀ 'ਚ ਪਹਿਲਾਂ ਤੋਂ ਹੀ ਮੌਜੂਦ ਹਨ। ਅਕਾਲੀ ਲੀਡਰਸ਼ਿਪ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਰੈਲੀ 'ਚ ਪੁੱਜੇ ਲੋਕਾਂ ਵਲੋਂ ਵਿਧਾਨ ਸਭਾ ਵੱਲ ਜਲਦ ਹੀ ਕੂਚ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਭਾਜਪਾ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ, ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਇਸ ਰੈਲੀ ਨੂੰ ਸੰਬੋਧਨ ਕਰਨਗੇ।
ਸਹਾਰਨਪੁਰ 'ਚ ਇਮਤਿਹਾਨ ਦੇ ਰਹੇ ਵਿਦਿਆਰਥੀਆਂ ਦੀ ਜਬਰੀ ਕ੍ਰਿਪਾਨ ਉਤਾਰਵਾਉਣਾ ਮੰਦਭਾਗਾ : ਪ੍ਰੋ. ਬਡੂੰਗਰ
NEXT STORY