ਅੰਮ੍ਰਿਤਸਰ (ਵੈੱਬ ਡੈਸਕ): ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਹਮਲਾ ਕਰਨ ਵਾਲਾ ਸ਼ਖ਼ਸ ਕੱਲ ਵੀ ਇੱਥੇ ਘੁੰਮ ਰਿਹਾ ਸੀ ਤੇ ਪੁਲਸ ਵੱਲੋਂ ਉਸ ਦੀ ਪਛਾਣ ਵੀ ਕੀਤੀ ਗਈ ਸੀ, ਪਰ ਫ਼ਿਰ ਵੀ ਉਸ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ। ਉਨ੍ਹਾਂ ਨੇ ਇਸ ਹਮਲੇ ਨੂੰ ਵੱਡੀ ਸਾਜ਼ਿਸ਼ ਦੱਸਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨਹੀਂ ਮਿਲੇਗੀ ਸ਼ਰਾਬ! 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਹ ਠੇਕੇ
ਬੰਟੀ ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਲਈ ਬੜੀਆਂ ਵੱਡੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਹ ਹਮਲਾ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਕੱਲ ਵੀ ਇਸੇ ਜਗ੍ਹਾ 'ਤੇ ਸੇਵਾ ਨਿਭਾਅ ਰਹੇ ਸਨ ਤੇ ਉਕਤ ਹਮਲਾਵਰ ਕੱਲ ਵੀ ਇੱਥੇ ਘੁੰਮ ਰਿਹਾ ਸੀ। ਪੁਲਸ ਵੱਲੋਂ ਇਸ ਦੀ ਪਛਾਣ ਵੀ ਕਰ ਲਈ ਗਈ ਸੀ। ਪਰ ਇਸ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ। ਜੇਕਰ ਕੱਲ ਹੀ ਉਸ ਨੂੰ ਹਿਰਾਸਤ ਵਿਚ ਲੈ ਲਿਆ ਜਾਂਦਾ ਤਾਂ ਅੱਜ ਇਹ ਹਮਲਾ ਨਹੀਂ ਹੋਣਾ ਸੀ। ਉਨ੍ਹਾਂ ਕਿਹਾ ਕਿ ਕੁਝ ਸ਼ੁੱਭਚਿੰਤਕ ਅਫ਼ਸਰਾਂ ਨੇ ਉਨ੍ਹਾਂ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਤੇ ਕਿਹਾ ਸੀ ਕਿ ਸੁਖਬੀਰ ਬਾਦਲ ਦੀ ਸੁਰੱਖਿਆ ਵਿਚ ਕੋਈ ਢਿੱਲ ਨਾ ਵਰਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
ਬੰਟੀ ਰੋਮਾਣਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰ ਵਿਚ ਇਕ ਨਿਮਾਣੇ ਸਿੱਖ ਵਾਂਗ ਸੇਵਾ ਨਿਭਾਅ ਰਹੇ ਸੀ ਤੇ ਗੁਰੂ ਸਾਹਿਬ ਨੇ ਆਪ ਅੰਗ-ਸੰਗ ਹੋ ਕੇ ਉਨ੍ਹਾਂ ਦਾ ਬਚਾਅ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ 'ਤੇ ਫਾਇਰਿੰਗ ਮਾਮਲੇ 'ਚ ਦਲਜੀਤ ਚੀਮਾ ਦਾ ਪਹਿਲਾ ਬਿਆਨ (ਵੀਡੀਓ)
NEXT STORY