ਫਤਹਿਗੜ੍ਹ ਸਾਹਿਬ (ਜਗਦੇਵ) : ਅਕਾਲੀ ਦਲ ਪੁਨਰ ਸੁਰਜੀਤੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੀ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਲਿਬੜਾ ਨੇ ਸਾਥੀਆਂ ਸਮੇਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਹਦੇ ਤੋਂ ਅਸਤੀਫਾ ਦੇਣ ਉਪਰੰਤ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਉਹ ਅਗਲਾ ਰਾਜਨੀਤਿਕ ਫੈਸਲਾ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਕੇ ਕਰਨਗੇ ਪਰੰਤੂ ਇਨਾਂ ਜ਼ਰੂਰ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵਿਚ ਉਹ ਸ਼ਾਮਿਲ ਨਹੀਂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ
ਅਮਰਿੰਦਰ ਲਿਬੜਾ ਨੇ ਕਿਹਾ ਕਿ ਜਿਨ੍ਹਾਂ ਸਿਧਾਂਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਨ ਕੀਤਾ ਗਿਆ ਸੀ ਉਨ੍ਹਾਂ ਸਿਧਾਂਤਾਂ ਤੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਭਟਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਚੱਲ ਰਹੀਆਂ ਕਿਆਸਰਾਈਆਂ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਅਸਤੀਫਾ ਦਿੱਤਾ ਹੈ। ਉਨ੍ਹਾਂ ਸਾਫ ਕਿਹਾ ਕਿ ਉਹ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦਾ ਹਿੱਸਾ ਨਹੀਂ ਬਣਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
NEXT STORY