ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਉਮੀਦਵਾਰ ਐਲਾਨੇ ਗਏ ਰਣਧੀਰ ਸਿੰਘ ਭਾਰਜ ਦਾ ਬੀਤੀ ਰਾਤ ਅਚਨਚੇਤ ਹੀ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਜੁਲਾਈ ਨੂੰ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਗਿਆ, ਜਿਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਰਣਧੀਰ ਸਿੰਘ ਭਾਰਜ ਨੂੰ 38 ਨੰਬਰ ਵਾਰਡ ਤੋਂ ਉਮੀਦਵਾਰ ਐਲਾਨਿਆ ਸੀ। ਬੀਤੀ ਰਾਤ ਉਨ੍ਹਾਂ ਨੂੰ ਸਾਈਲੈਂਟ ਹਾਰਟ ਅਟੈਕ ਆਇਆ, ਜਿਸ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ ਐਂਟਰੀ, NTA ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
NEXT STORY