ਚੰਡੀਗੜ੍ਹ : ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਉਨ੍ਹਾਂ ਹਮਖਿਆਲੀ ਧਿਰਾਂ ਨਾਲ ਮਿਲ ਕੇ ਲੜੀਆਂ ਜਾਣਗੀਆਂ ਜਿਹੜੀਆਂ ਬਾਦਲਾਂ ਤੇ ਕਾਂਗਰਸ ਨੂੰ ਚਲਾ ਕਰਨਾ ਚਾਹੁੰਦੀਆਂ ਹਨ। ਟਕਸਾਲੀਆਂ ਨੇ ਕਿਹਾ ਕਿ ਹੌਲੀ-ਹੌਲੀ ਹਮਖਿਆਲੀ ਇਕੱਠੇ ਹੋ ਰਹੇ ਹਨ ਅਤੇ ਫਿਰ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰਾਂ ਕੀਤੀਆਂ ਜਾਣਗੀਆਂ। ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਅਤੇ 'ਆਪ' ਆਗੂ ਭਗਵੰਤ ਮਾਨ ਨਾਲ ਉਨ੍ਹਾਂ ਦੀ ਮੁਲਾਕਾਤ ਹੋ ਚੁੱਕੀ ਹੈ ਅਤੇ ਉਹ ਗਠਜੋੜ ਲਈ ਤਿਆਰ ਹਨ। ਬ੍ਰਹਮਪੁਰਾ ਨੇ ਕਿਹਾ ਕਿ ਸੁਖਪਾਲ ਖਹਿਰਾ ਵਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਸਹਿਮਤੀ ਪ੍ਰਗਟਾਈ ਗਈ ਹੈ।
ਅੱਗੇ ਬੋਲਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ 'ਚੋਂ ਅਸਤੀਫਾ ਦੇਣ ਵਾਲੇ ਸੁਖਦੇਵ ਸਿੰਘ ਢੀਂਡਸਾ ਵੀ ਉਨ੍ਹਾਂ ਦੇ ਨਾਲ ਹੀ ਹਨ ਪਰ ਉਹ ਖੁੱਲ੍ਹ ਕੇ ਕੁਝ ਵੀ ਨਹੀਂ ਬੋਲ ਰਹੇ। ਅੱਗੇ ਬੋਲਦੇ ਹੋਏ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਕਈ ਅਕਾਲੀ ਲੀਡਰ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਕੁਝ ਦਿਨਾਂ ਵਿਚ ਹੀ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਕਰ ਲਿਆ ਜਾਵੇਗਾ।
ਸ਼ਰਾਬ ਠੇਕੇਦਾਰ ਦਾ ਖੁਲਾਸਾ, ਵਿਧਾਇਕ ਜ਼ੀਰਾ ਕੁਲਬੀਰ ਦੇ ਗੈਂਗਸਟਰਾਂ ਨਾਲ ਸੰਬੰਧ
NEXT STORY