ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਟਕਸਾਲੀ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਨਵਜੋਤ ਸਿੱਧੂ ਨੂੰ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਕਰਨ ਅਤੇ ਮੁੱਖ ਮੰਤਰੀ ਬਣਨ ਦੀ ਕੀਤੀ ਅਪੀਲ 'ਤੇ ਵਿਅੰਗ ਕੱਸਿਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਇਹ ਲੋਕ ਆਪਣੀ ਪਾਰਟੀ ਦਾ ਨਾਂ ਬਦਲ ਕੇ 'ਠੋਕੋ ਤਾਲੀ ਦਲ' ਰੱਖ ਲੈਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਬ੍ਰਹਮਪੁਰਾ ਵਲੋਂ ਕੀਤੀ ਗਈ ਮੰਗ ਸਾਬਤ ਕਰਦੀ ਹੈ ਕਿ ਉਨ੍ਹਾਂ ਨੂੰ ਮਹਿਸੂਸ ਹੋ ਗਿਆ ਹੈ ਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਸਮਰਥ ਨਹੀਂ ਹਨ ਅਤੇ ਪਾਰਟੀ 'ਚ ਲੀਡਰਸ਼ਿਪ ਦਾ ਸੰਕਟ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਨਵਜੋਤ ਸਿੱਧੂ, ਜਿਸ ਨੂੰ ਪਹਿਲਾਂ ਹੀ ਕਾਂਗਰਸ ਹਾਈਕਮਾਂਡ ਨੇ ਅਸਤੀਫ਼ਾ ਦੇ ਕੇ ਘਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ, ਨੂੰ ਕੀਤੀ ਅਪੀਲ ਨੇ ਲੋਕਾਂ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਉਹ ਕੀ ਰਸਮੀ ਤੌਰ 'ਤੇ ਐਲਾਨ ਕਰਨਗੇ ਕਿ ਉਨ੍ਹਾਂ ਦੀ ਪਾਰਟੀ ਦਾ ਨਾਂ ਹੁਣ 'ਠੋਕੋ ਤਾਲੀ ਦਲ' ਹੋਵੇਗਾ।
ਮਾਤਾ ਨੈਣਾ ਦੇਵੀ ਮੰਦਰ ਦਾ ਭਖਿਆ ਵਿਵਾਦ, ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਚੱਲਿਆ ਪੁਲਸ ਦਾ ਡੰਡਾ (ਵੀਡੀਓ)
NEXT STORY