ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਅੱਜ ਜੱਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਮੁਲਾਕਾਤ ਮਗਰੋਂ ਜਦੋਂ ਉਨ੍ਹਾਂ ਨਾਲ ਮੀਡੀਆ ਵਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਗੁਰੂਘਰ 'ਚ ਨਤਮਸਤਕ ਹੋਣ ਆਏ ਸਨ ਅਤੇ ਉਹ ਇੱਥੇ ਕਿਸੇ ਤਰ੍ਹਾਂ ਦੀ ਕੋਈ ਸਿਆਸੀ ਗੱਲ ਨਹੀਂ ਕਰਨਗੇ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ਦਾ ਅਸਤੀਫ਼ਾ ਵਰਕਿੰਗ ਕਮੇਟੀ ਕੋਲ ਪਿਆ ਹੈ ਅਤੇ ਸਿੰਘ ਸਾਹਿਬਾਨਾਂ ਵਲੋਂ ਉਨ੍ਹਾਂ ਦਾ ਅਸਤੀਫ਼ਾ ਕਮੇਟੀ ਨੂੰ ਮਨਜ਼ੂਰ ਕਰਨ ਦੇ ਹੁਕਮ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਾ ਕੀਤਾ ਇਹ ਕੰਮ ਤਾਂ...
ਇਹ ਵੀ ਦੱਸ ਦੇਈਏ ਕਿ ਕਮੇਟੀ ਵਲੋਂ ਅਜੇ ਤੱਕ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਫਿਲਹਾਲ ਸਿਆਸੀ ਗਲਿਆਰਿਆਂ ਵਲੋਂ ਇਸ ਮੀਟਿੰਗ ਨੂੰ ਸੁਖਬੀਰ ਬਾਦਲ ਦੇ ਅਸਤੀਫ਼ੇ ਦੇ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਸੁਖਬੀਰ ਬਾਦਲ ਦੇ ਅਸਤੀਫ਼ੇ 'ਤੇ ਫ਼ੈਸਲਾ ਆਉਣਾ ਅਜੇ ਬਾਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਅੰਮ੍ਰਿਤਸਰ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ 'ਆਪ' ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ
NEXT STORY