ਚੰਡੀਗੜ੍ਹ : ਘੱਗਰ ਦਰਿਆ 'ਚ ਲਗਾਤਾਰ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੇ ਲਈ ਅਕਾਲੀ ਦਲ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖੀ ਗਈ ਹੈ, ਜਿਸ 'ਚ ਇਸ ਹਾਲਾਤ ਨਾਲ ਨਜਿੱਠਣ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਰੱਖੀ ਗਈ ਹੈ। ਇਸ ਬਾਰੇ ਬੋਲਦਿਆਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਹੈ ਕਿ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਵਧੀਆ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਕੈਪਟਨ ਦੇ ਹੈਲੀਕਾਪਟਰ ਦੌਰੇ ਨੂੰ ਸਿਰਫ ਇਕ ਦਿਖਾਵਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਦਰਤੀ ਪਾਣੀ ਨੂੰ ਸੰਭਾਲਣ 'ਚ ਪੰਜਾਬ ਸਰਕਾਰ ਫੇਲ ਸਾਬਿਤ ਹੋਈ ਹੈ। ਚੰਦੂਮਾਜਰਾ ਨੇ ਕਿਹਾ ਕਿ ਪੂਰੇ ਮਾਮਲੇ ਨੂੰ ਦੇਖਦੇ ਹੋਏ ਤੁਰੰਤ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ, ਜੋ ਕਿ ਅਜੇ ਤੱਕ ਅਧਿਕਾਰੀਆਂ ਕੋਲ ਨਹੀਂ ਪੁੱਜੇ, ਜਦੋਂ ਕਿ ਗੁਆਂਢੀ ਸੂਬਾ ਹਰਿਆਣਾ ਕਦੋਂ ਦਾ ਗਿਰਦਾਵਰੀ ਸ਼ੁਰੂ ਕਰਵਾ ਚੁੱਕਾ ਹੈ। ਚੰਦੂਮਾਜਰਾ ਨੇ ਕਿਹਾ ਕਿ ਜੇਕਰ ਸਮਾਂ ਰਹਿੰਦੇ ਜਦੋਂ ਭਾਰੀ ਬਾਰਸ਼ ਦਾ ਅਲਰਟ ਆਇਆ ਸੀ ਤਾਂ ਉਸੇ ਸਮੇਂ ਹਾਲਾਤ ਨੂੰ ਸੰਭਾਲਿਆ ਜਾ ਸਕਦਾ ਹੈ ਪਰ ਅਜਿਹਾ ਨਹੀਂ ਕੀਤਾ ਗਿਆ।
'ਆਟੋ ਗੈਂਗ' ਦੇ ਮੈਂਬਰਾਂ ਨੂੰ ਮਹਿੰਗੀ ਪਈ ਲੁੱਟ, ਚੜ੍ਹੇ ਸਵਾਰੀਆਂ ਦੇ ਹੱਥੇ (ਵੀਡੀਓ)
NEXT STORY