ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ) - ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਨਗਰ ਕੌਂਸਲ ਜੰਡਿਆਲਾ ਗੁਰੂ ਦੀ ਪ੍ਰਧਾਨ ਸ਼੍ਰੀਮਤੀ ਮਮਤਾ ਅਤੇ ਉਨ੍ਹਾਂ ਦਾ ਪਤੀ ਅਮਰਜੀਤ ਸਿੰਘ ਆਪਣੇ ਕਈ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ । ਇਸ ਸਮੇਂ ਪ੍ਰਧਾਨ ਮਮਤਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੀ ਪ੍ਰੇਰਨਾ ਨਾਲ ਉਨ੍ਹਾਂ ਨੇ ਪਾਰਟੀ ਬਦਲ ਕੇ ਸ਼ਹਿਰ ਵਿਚ ਵੱਧ ਤੋਂ ਵੱਧ ਵਿਕਾਸ ਕਰਵਾਉਣ ਲਈ ਇਹ ਕੰਮ ਕੀਤਾ ਹੈ ।
ਇਸ ਮੌਕੇ ਵਿਧਾਇਕ ਡੈਨੀ ਬੰਡਾਲਾ ਨੇ ਕਿਹਾ ਕਿ ਪ੍ਰਧਾਨ ਮਮਤਾ ਵੱਲੋਂ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ। ਮੈਂ ਕਾਂਗਰਸ ਪਾਰਟੀ ਵੱਲੋਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਵਿਚ ਇਨ੍ਹਾਂ ਨੂੰ ਪੂਰਾ-ਪੂਰਾ ਸਨਮਾਨ ਮਿਲੇਗਾ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਹੈ ਕਿ ਗਰਾਊਂਡ ਨੂੰ ਨਵਾਂ ਰੂਪ ਦੇ ਕੇ ਸਟੇਡੀਅਮ ਦਾ ਨਾਂ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਨਾਂ 'ਤੇ ਰੱਖਿਆ ਜਾਵੇ । ਗਰਾਊਂਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਸਬੰਧੀ ਖੇਡ ਮੰਤਰੀ ਪੰਜਾਬ ਨਾਲ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਰਣਧੀਰ ਸਿੰਘ ਮਲਹੋਤਰਾ, ਭੁਪਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਕਿੰਦਾ, ਨਿਸ਼ਾ ਮਲਹੋਤਰਾ, ਡਿੰਪਲ, ਚਰਨਜੀਤ ਸਿੰਘ ਟੀਟੋਂ, ਰਾਕੇਸ਼ ਕੁਮਾਰ ਰਿੰਪੀ, ਸੰਜੀਵ ਕੁਮਾਰ ਲਵਲੀ, ਰਾਣਾ ਜੰਡ, ਸੁਖਵਿੰਦਰ ਸਿੰਘ ਨਵਾਂਕੋਟ, ਜਸਵਿੰਦਰ ਸਿੰਘ ਪੀ. ਏ., ਸੰਜੀਵ ਕੁਮਾਰ ਹੈਪੀ, ਨਿਰਮਲ ਸਿੰਘ ਲਾਹੌਰੀਆ, ਜਸਵਿੰਦਰ ਸਿੰਘ ਝੰਡ, ਜੋਗਾ ਸਿੰਘ, ਜਗਜੀਤ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ, ਵਿਕਾਸਪਾਲ ਪ੍ਰਿੰਸ, ਲਾਲੀ ਚੋਪੜਾ, ਐਡਵੋਕੇਟ ਅੰਮਿਤ ਅਰੋੜਾ, ਰਿੰਕੂ ਢੋਟ, ਕ੍ਰਿਸ਼ਨਾ, ਮੌਲਾ, ਵਿਜੇ ਕੁਮਾਰ ਮਲਹੋਤਰਾ, ਕਾਲਾ ਮਲਹੋਤਰਾ ਆਦਿ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਹਾਜ਼ਰ ਸਨ।
ਸਵੀਟਸ ਸ਼ਾਪ 'ਚ ਲੱਖਾਂ ਦਾ ਸਾਮਾਨ ਸੜ ਕੇ ਸੁਆਹ
NEXT STORY