ਮਾਛੀਵਾੜਾ ਸਾਹਿਬ (ਟੱਕਰ) : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਰਜੂਲ ਦੇ ਨਿਵਾਸੀ ਅਕਾਲੀ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਪਿਤਾ ਜਗਤਾਰ ਸਿੰਘ ਆਪਣੀ ਸਕੂਟਰ ’ਤੇ ਸਵਾਰ ਹੋ ਕੇ ਰਜੂਲ ਤੋਂ ਕਰੀਬ ਇਕ ਕਿਲੋਮੀਟਰ ਅੱਗੇ ਸੜਕ ’ਤੇ ਪਹੁੰਚੇ ਸਨ ਕਿ ਇਕ ਟਰੱਕ ਚਾਲਕ ਨੇ ਅਣਗਹਿਲੀ ਨਾਲ ਆਪਣਾ ਵਾਹਨ ਚਲਾਉਂਦਿਆਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜਗਤਾਰ ਸਿੰਘ ਸੜਕ ’ਤੇ ਡਿੱਗ ਗਏ ਤੇ ਟਰੱਕ ਦਾ ਅਗਲਾ ਟਾਇਰ ਉਨ੍ਹਾਂ ਦੇ ਉੱਪਰੋਂ ਲੰਘ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
ਸੂਚਨਾ ਮਿਲਦੇ ਹੀ ਥਾਣਾ ਕੂੰਮਕਲਾਂ ਪੁਲਸ ਵੱਲੋਂ ਲਾਸ਼ ਨੂੰ ਕਬਜੇ ’ਚ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਤੇ ਟਰੱਕ ਚਾਲਕ ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਵਾਹਨ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਪੁਲਸ ਵੱਲੋਂ ਟਰੱਕ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਗਤਾਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਤੇ ਪਾਰਟੀ ਦੇ ਮਿਹਨਤੀ ਤੇ ਅਣਥੱਕ ਆਗੂ ਸਨ। ਉਨ੍ਹਾਂ ਦੀ ਮੌਤ ਨਾਲ ਪਿੰਡ ਰਜੂਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਗਤਾਰ ਸਿੰਘ ਦਾ ਪਿੰਡ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਿੱਥੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।
ਇਹ ਵੀ ਪੜ੍ਹੋ : ਪਨਬੱਸ ਤੇ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ ਬ੍ਰੇਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੰਡੀਗੜ੍ਹ 'ਚ ਭਲਕੇ ਰਾਖਵੀਂ ਛੁੱਟੀ ਦਾ ਐਲਾਨ, ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
NEXT STORY