ਪਟਿਆਲਾ (ਬਲਜਿੰਦਰ) : ਪਟਿਆਲਾ ਜ਼ਿਲ੍ਹੇ ਦੇ ਜ਼ਿਆਦਾਤਰ ਆਗੂਆਂ ਨੂੰ ਪੁਲਸ ਨੇ ਹਾਊਸ ਅਰੈਸਟ ਕਰ ਲਿਆ ਹੈ। ਇਨ੍ਹਾਂ ਵਿਚ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਆਕਾਸ਼ ਬਾਕਸਰ ਸਮੇਤ ਕਈ ਆਗੂਆਂ ਨੂੰ ਅੱਜ ਪਟਿਆਲਾ ਪੁਲਸ ਨੇ ਸਵੇਰੇ ਹੀ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਅਤੇ ਬਾਹਰ ਨਹੀਂ ਜਾਣ ਦਿੱਤਾ ਗਿਆ। ਪੁਲਸ ਦੀ ਇਸ ਕਾਰਵਾਈ ਦਾ ਅਕਾਲੀ ਆਗੂਆਂ ਵੱਲੋਂ ਆਪਣੇ ਘਰ ਤੋਂ ਹੀ ਸੋਸ਼ਲ ਮੀਡੀਆ 'ਤੇ ਵਿਰੋਧ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਘਾਣ ਹੈ ਕਿ ਇਕ ਤਾਂ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ, ਉਪਰੋਂ ਵਿਰੋਧ ਕਰਨਾ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ ਹੈ, ਉਹ ਵੀ ਨਹੀਂ ਕਰਨ ਦਿੱਤਾ ਜਾ ਰਿਹਾ। ਅਮਿਤ ਸਿੰਘ ਰਾਖੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਦੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਨੂੰ ਸਰਕਾਰ ਨੇ ਜਾਣਬੁੱਝ ਕੇ ਝੂਠਾ ਕੇਸ ਪਾ ਕੇ ਅੰਦਰ ਕਰ ਦਿੱਤਾ ਹੈ ਅਤੇ ਹੁਣ ਲੋਕਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਵੀ ਨਹੀਂ ਨਿਕਲਣ ਦਿੱਤਾ ਜਾ ਰਿਹਾ।
ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ ਕਰ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
NEXT STORY