ਬਟਾਲਾ/ਅੰਮ੍ਰਿਤਸਰ (ਗੁਰਪ੍ਰੀਤ): ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਅਕਾਲੀ ਆਗੂ ਅਜੀਤਪਾਲ ਸਿੰਘ (50) ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਮ੍ਰਿਤਕ ਅਕਾਲੀ ਆਗੂ ਬਟਾਲਾ ਦੇ ਨੇੜਲੇ ਪਿੰਡ ਸ਼ੇਖੋਪੁਰ ਖ਼ੁਰਦ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਕ ਮ੍ਰਿਤਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਜਾ ਰਹੇ ਸਨ, ਉਸ ਦੌਰਾਨ ਪਿੱਛੋਂ ਆਏ ਕਾਰ ਸਵਾਰ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਅਜੀਤਪਾਲ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੇ ਦੋਸਤ ਵੱਲੋਂ ਜ਼ਖ਼ਮੀ ਹਾਲਾਤ 'ਚ ਅਜੀਤਪਾਲ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਜਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਸ਼ੱਕੀ ਹਾਲਾਤ 'ਚ 7 ਮਹੀਨਿਆਂ ਦੀ ਗਰਭਵਤੀ ਨਵ-ਵਿਆਹੁਤਾ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਅਜੀਤਪਾਲ ਬੀਤੇ ਦਿਨ ਹੀ ਅੰਮ੍ਰਿਤਸਰ ਤੋਂ ਆਪਣੇ ਪਿੰਡ ਬਟਾਲਾ ਗਏ ਸਨ। ਪਿੰਡ ਪਹੁੰਚਣ ਉਪਰੰਤ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਮੁੜ ਆਪਣੇ ਘਰ ਤੋਂ ਅੰਮ੍ਰਿਤਸਰ ਲਈ ਆਪਣੇ ਦੋਸਤ ਨਾਲ ਗੱਡੀ 'ਚ ਚੱਲ ਪਏ। ਇਸ ਦੌਰਾਨ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਇਸ ਗੱਲ ਦਾ ਖ਼ੁਲਾਸਾ ਨਹੀਂ ਹੋ ਸਕਿਆ ਕਿ ਕਿਸਦਾ ਫੋਨ ਆਇਆ ਸੀ ਅਤੇ ਪੁਲਸ ਨੇ ਵੀ ਇਸ ਮਾਮਲੇ 'ਚ ਕੋਈ ਪੁਸ਼ਟੀ ਨਹੀਂ ਕੀਤੀ। ਦੱਸ ਦੇਈਏ ਕਿ ਮ੍ਰਿਤਕ ਅਜੀਤਪਾਲ ਵੱਡੇ ਅਕਾਲੀ ਆਗੂਆਂ ਦੇ ਕਾਫ਼ੀ ਨੇੜੇ ਸਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਅੰਮ੍ਰਿਤਸਰ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ
NEXT STORY